• Home
  • Uncategorized
  • Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਲਈ 54 ਕਰੋੜ ਤੋਂ ਵੱਧ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਲਈ 54 ਕਰੋੜ ਤੋਂ ਵੱਧ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

ਚੰਡੀਗੜ੍ਹ, 29 ਸਤੰਬਰ– ਸ਼ਹਿਰ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਚੰਡੀਗੜ੍ਹ ਨਗਰ ਨਿਗਮ ਨੇ ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ (NCAP) ਤਹਿਤ 54 ਕਰੋੜ ਰੁਪਏ ਤੋਂ ਵੱਧ ਦੀ ਯੋਜਨਾ ਤਿਆਰ ਕੀਤੀ ਹੈ। ਯੋਜਨਾ ਵਿੱਚ ਸ਼ਮਸ਼ਾਨ ਘਾਟਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਕਈ ਕਦਮ ਸ਼ਾਮਲ ਕੀਤੇ ਗਏ ਹਨ। ਸੈਕਟਰ-25 ਸਥਿਤ ਸ਼ਮਸ਼ਾਨ ਘਾਟ ਵਿੱਚ LPG ਆਧਾਰਿਤ ਅੰਤਿਮ ਸੰਸਕਾਰ ਪ੍ਰਣਾਲੀ ਨੂੰ ਇਲੈਕਟ੍ਰਿਕ ਸਿਸਟਮ ਵਿੱਚ ਬਦਲਣ ਦਾ ਪ੍ਰਸਤਾਵ ਹੈ। ਇਸ ’ਤੇ ਕਰੀਬ 2.73 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ।ਇੱਥੇ ਚਿਤਾਵਾਂ ਉੱਪਰ ਰਿਟਰੈਕਟੇਬਲ ਹੁੱਡ ਲਗਾਏ ਜਾਣਗੇ, ਜੋ ਧੂੰਏਂ ਨੂੰ ਇਕੱਠਾ ਕਰਕੇ ਡਕਟਿੰਗ ਸਿਸਟਮ ਰਾਹੀਂ ਵੈੱਟ ਸਕ੍ਰਬਰ ਤੱਕ ਪਹੁੰਚਾਉਣਗੇ। ਇਸ ਨਾਲ ਧੂੰਏਂ ਵਿੱਚ ਮੌਜੂਦ ਪ੍ਰਦੂਸ਼ਕ ਤੱਤਾਂ ਨੂੰ ਕੰਟਰੋਲ ਕਰਨ ਦੀ ਵਿਵਸਥਾ ਹੋਵੇਗੀ। ਇਸ ਤੋਂ ਇਲਾਵਾ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਨਵਾਂ ਇਲੈਕਟ੍ਰਿਕ ਸ਼ਮਸ਼ਾਨ ਘਾਟ ਵਿਕਸਤ ਕਰਨ ਦੀ ਵੀ ਯੋਜਨਾ ਹੈ। ਇਸ ਲਈ ਕਰੀਬ 3.57 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਨਗਰ ਨਿਗਮ ਵੱਲੋਂ ਧੂੜ ਅਤੇ ਸੜਕਾਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਜੈਟਿੰਗ ਮਸ਼ੀਨਾਂ, ਰੋਡ ਸਵੀਪਰ ਅਤੇ ਸਕਸ਼ਨ ਮਸ਼ੀਨਾਂ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੜਕਾਂ ਦੇ ਸੁਧਾਰ ਲਈ ਵੀ 10 ਕਰੋੜ ਰੁਪਏ ਤੋਂ ਵੱਧ ਖਰਚ ਕਰਨ ਦਾ ਪ੍ਰਸਤਾਵ ਹੈ। ਯੋਜਨਾ ਤਹਿਤ ਹਰਿਆਲੀ ਵਧਾਉਣ, ਮਿਆਵਾਕੀ ਫ਼ਾਰੇਸਟ ਅਤੇ ਗ੍ਰੀਨ ਬੈਲਟ ਵਿਕਸਤ ਕਰਨ ਲਈ 3 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਟ੍ਰੈਫਿਕ ਪ੍ਰਬੰਧਨ ਲਈ ਇੰਟੈਲੀਜੈਂਟ ਟਰਾਂਸਪੋਰਟ ਸਿਸਟਮ ਅਤੇ ਹਵਾ ਪ੍ਰਦੂਸ਼ਣ ਬਾਰੇ ਜਨਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਨਗਰ ਨਿਗਮ ਨੇ ਇਨ੍ਹਾਂ ਪ੍ਰਾਜੈਕਟਾਂ ਦੀ ਮਨਜ਼ੂਰੀ ਅਤੇ ਫੰਡ ਜਾਰੀ ਕਰਨ ਲਈ ਪ੍ਰਸਤਾਵ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੂੰ ਭੇਜੇ ਹਨ।ਕੇਂਦਰ ਸਰਕਾਰ ਦੇ ਅੰਕੜਿਆਂ ਮੁਤਾਬਕ ਚੰਡੀਗੜ੍ਹ ਵਿੱਚ PM10 ਦਾ ਔਸਤ ਪੱਧਰ 2024-25 ਵਿੱਚ 114 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਸੀ, ਜੋ 2025-26 ਵਿੱਚ ਘਟ ਕੇ 90 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਰਹਿ ਗਿਆ। ਇਸ ਤਰ੍ਹਾਂ ਇੱਕ ਸਾਲ ਵਿੱਚ 26 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਦੀ ਕਮੀ ਦਰਜ ਕੀਤੀ ਗਈ। ਇਸ ਪ੍ਰਦਰਸ਼ਨ ਤੋਂ ਬਾਅਦ 2026-27 ਲਈ ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ ਤਹਿਤ ਚੰਡੀਗੜ੍ਹ ਦੀ ਫੰਡਿੰਗ ਵਧਾ ਕੇ 53.27 ਕਰੋੜ ਰੁਪਏ ਕਰ ਦਿੱਤੀ ਗਈ ਹੈ। 2025-26 ਵਿੱਚ ਇਹ ਰਕਮ 13.95 ਕਰੋੜ ਰੁਪਏ ਸੀ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top