ਨਵੀ ਦਿੱਲੀ, 29 ਸਤੰਬਰ 2026: ਜੰਮੂ-ਕਸ਼ਮੀਰ ਦੇ ਕਠੂਆ ਸਥਿਤ ਬਸੋਹਲੀ ਵਿੱਚ ਸੀਆਈਐੱਸਐੱਫ (CISF) ਜਵਾਨ ਨੇ ਆਪਣੇ ਸਾਥੀਆਂ ‘ਤੇ ਗੋਲੀ ਚਲਾ ਦਿੱਤੀ। ਫਾਇਰਿੰਗ ਵਿੱਚ 4 ਸੀਆਈਐੱਸਐੱਫ ਜਵਾਨਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਅਸਿਸਟੈਂਟ ਕਮਾਂਡੈਂਟ ਵੀ ਸ਼ਾਮਲ ਹਨ।ਮਰਨ ਵਾਲਿਆਂ ਦੇ ਨਾਂ ਅਸਿਸਟੈਂਟ ਕਮਾਂਡੈਂਟ ਅੰਕਿਤ ਕੁਮਾਰ ਪਾਂਡੇ, ਐੱਸਆਈ ਲਕਸ਼ਮਣ ਸਿੰਘ, ਕਾਂਸਟੇਬਲ ਰਫ਼ੀਕ ਅਹਿਮਦ ਅਤੇ ਕਾਂਸਟੇਬਲ ਸੰਦੀਪ ਕੁਮਾਰ ਹਨ।ਇਹ ਜਵਾਨ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਬਸੋਹਲੀ ਦੇ ਪਾਵਰ ਪ੍ਰੋਜੈਕਟ ਦੀ ਸੁਰੱਖਿਆ ਵਿੱਚ ਤਾਇਨਾਤ ਸਨ।ਦੱਸਿਆ ਜਾ ਰਿਹਾ ਕਿ ਕਿਸੇ ਗੱਲ ਨੂੰ ਲੈ ਕੇ ਦੋ ਜਵਾਨਾਂ ਵਿਚਾਲੇ ਬਹਿਸ ਹੋਈ, ਜਿਸ ਦੌਰਾਨ ਉਨ੍ਹਾਂ ਵਿੱਚੋਂ ਇੱਕ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਕਠੂਆ ਪੁਲਿਸ ਨੇ ਮੁਲਜ਼ਮ ਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਐੱਸਐੱਫ ਦੇ ਸੀਨੀਅਰ ਅਧਿਕਾਰੀ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ।ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ।
Releated Posts
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ
ਲੰਡਨ, 5 ਨਵੰਬਰ – ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ…
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ
ਚੰਡੀਗੜ੍ਹ, 5 ਨਵੰਬਰ 2026:- ਪੰਜਾਬ ਭਰ ਦੇ ਵਿਦਿਆਰਥੀਆਂ ਲਈ ਸਿਵਲ ਸੇਵਾਵਾਂ ਦੀ ਤਿਆਰੀ ਨੂੰ ਪਹੁੰਚਯੋਗ ਬਣਾਉਣ ਦੇ ਮੰਤਵ…
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ
ਚੰਡੀਗੜ੍ਹ, 5 ਨਵੰਬਰ:- ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ…
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…













