ਚੰਡੀਗੜ੍ਹ, 2 ਅਕਤੂਬਰ: ਪੰਜਾਬ ‘ਚੋਂ ਮਾਨਸੂਨ ਦੀ ਰਵਾਨਗੀ ਦੌਰਾਨ ਸੂਬੇ ਦਾ ਮੌਸਮ ਦਿਨ ਵੇਲੇ ਤੇਜ਼ ਧੁੱਪ ਕਾਰਨ ਮੌਸਮ ਖੁਸ਼ਕ ਹੋ ਰਿਹਾ ਹੈ। ਇਸ ਕਰਨ ਦਿਨ ਗਰਮ ਮਹਿਸੂਸ ਹੋਵੇਗਾ, ਹਾਲਾਂਕਿ, ਹਵਾਵਾਂ ਗਰਮੀ ਅਤੇ ਹੁੰਮਸ ਨੂੰ ਘਟਾਉਣਗੀਆਂ, ਜਿਸ ਨਾਲ ਹੁੰਮਸ ਤੋਂ ਵੀ ਰਾਹਤ ਮਿਲੇਗੀ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, 2 ਅਕਤੂਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।ਪੰਜਾਬ ਤੋਂ ਮਾਨਸੂਨ ਦੀ ਵਾਪਸੀ ਦੀ ਪ੍ਰਕਿਰਿਆ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਵਾਪਸੀ ਲਾਈਨ ਇਸ ਸਮੇਂ ਗੁਰਦਾਸਪੁਰ ਅਤੇ ਚੰਡੀਗੜ੍ਹ ਵਿੱਚੋਂ ਲੰਘ ਰਹੀ ਹੈ। ਅਗਲੇ 48 ਘੰਟਿਆਂ ਵਿੱਚ ਬਾਕੀ ਪੰਜਾਬ ਤੋਂ ਮਾਨਸੂਨ ਦੀ ਵਾਪਸੀ ਲਈ ਮੌਸਮ ਅਨੁਕੂਲ ਹੋਣ ਦੀ ਉਮੀਦ ਹੈ।ਪੱਛਮੀ ਗੜਬੜ ਦਾ ਪ੍ਰਭਾਵ ਉੱਤਰੀ ਹਰਿਆਣਾ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਵੀ ਬਣਿਆ ਹੋਇਆ ਹੈ। ਹਾਲਾਂਕਿ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਉਮੀਦ ਨਹੀਂ ਹੈ। ਆਈਐਮਡੀ ਦੇ ਅਨੁਸਾਰ, 8 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਮੌਸਮ ਦੀ ਚੇਤਾਵਨੀ ਨਹੀਂ ਹੈ।

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ।
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












