• Home
  • Latest News
  • ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ।
Image

ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ।

ਚੰਡੀਗੜ੍ਹ, 3 ਅਕਤੂਬਰ: ਆਮ ਆਦਮੀ ਪਾਰਟੀ ਦੇ ਮੌੜ ਵਿਧਾਨ ਸਭਾ ਹਲਕੇ (ਬਠਿੰਡਾ) ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵੱਲੋਂ ਅੱਜ ਸ਼ਾਮ ਸੈਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ਦੇ ਦੋਸ਼ ਲੱਗੇ ਹਨ। ਇਸੇ ਅਧਾਰ ‘ਤੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਸੁਖਬੀਰ ਸਿੰਘ ਮਾਇਸਰਖਾਨਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਕਈ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਵੱਲੋਂ ਸਿੱਖਿਆ ਕ੍ਰਾਂਤੀ ਦੇ ਮੁੱਦੇ ਨੂੰ ਲੈ ਕੇ ਵੀ ਪਾਰਟੀ ’ਤੇ ਸਵਾਲ ਚੁੱਕੇ ਗਏ ਸਨ। ਉਹਨਾਂ ਨੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਸਕੂਲ ਅੱਪਗ੍ਰੇਡ ਕਰਨ ਸਬੰਧੀ ਗੱਲ ਬੜੇ ਨਿਡਰ ਹੋ ਕੇ ਕੀਤੀ ਸੀ।

ਉਨ੍ਹਾਂ ਆਪਣੀ ਗੱਲਬਾਤ ਦੌਰਾਨ ਕਿਹਾ ਕਿ ਉਸਦੇ ਬੱਚੇ ਖੁਦ ਸਰਕਾਰੀ ਸਕੂਲ ਵਿੱਚ ਪੜ੍ਹਦੇ ਹਨ ਅਤੇ ਜੇਕਰ ਬੱਚਿਆਂ ਤੋਂ ਪੁੱਛਿਆ ਜਾਂਦਾ ਹੈ ਕਿ ਅੱਜ ਕੀ ਪੜ੍ਹਕੇ ਆਏ ਹੋ ਤਾਂ ਬੱਚੇ ਕਹਿੰਦੇ ਹਨ ਕਿ ਅੱਜ ਟੀਚਰ ਨਹੀਂ ਆਏ। ਉਨ੍ਹਾਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਬੱਚਿਆਂ ਨੂੰ ਆਖਦੇ ਹਨ ਕਿ ਉਨ੍ਹਾਂ ਦੇ ਪਿਤਾ ਵਿਧਾਇਕ ਹਨ, ਉਹ ਸਕੂਲਾਂ ਵਿੱਚ ਟੀਚਰਾਂ ਦਾ ਪ੍ਰਬੰਧ ਕਰਨ। ਉਨ੍ਹਾਂ ਆਪਣੀ ਵੀਡੀਓ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਮਨੀਸ਼ ਸ਼ਿਸੋਦੀਆ ਨਾਲ ਵੀ ਫੋਨ ’ਤੇ ਸਕੂਲਾਂ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਕੂਲਾਂ ਦੇ ਮਾੜੇ ਹਾਲੇ ਸਬੰਧੀ ਮਿਲਣ ਦੀ ਕੋਸ਼ਿਸ ਕੀਤੀ, ਪਰ ਮੁਲਾਕਾਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਪੜ੍ਹਾਈ ਤੋਂ ਜ਼ਿਆਦਾ ਜ਼ਰੂਰੀ ਹੋਰ ਕੁਝ ਵੀ ਨਹੀਂ ਹੋ ਸਕਦਾ ਹੈ।ਵਿਧਾਇਕ ਨੇ ਕਿਹਾ ਕਿ ਪਾਰਟੀ ਨੂੰ ਹੇਠਲੇ ਪੱਧਰ ਤੋਂ ਉਪਰ ਚੁੱਕਣ ਲਈ ਬੇਸ਼ੱਕ ਲਗਾਤਾਰ ਯਤਨ ਕਰਦੇ ਰਹੇ, ਪਰ ਪਾਰਟੀ ਨੇ ਉਨ੍ਹਾਂ ਦਾ ਮੁੱਲ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਜੇਕਰ ਟਿਕਟ ਨਹੀਂ ਮਿਲਦੀ ਤਾਂ ਦੁੱਖ ਨਹੀਂ, ਪਰ ਉਹ ਲੋਕ ਮੁੱਦਿਆਂ ਨੂੰ ਉਠਾਉਂਦੇ ਰਹਿਣਗੇ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top