• Home
  • Punjabi News
  • ਜਨਗਣਨਾ-2027 ਦੇ ਫੇਜ਼-2 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ
Image

ਜਨਗਣਨਾ-2027 ਦੇ ਫੇਜ਼-2 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ

ਜਨਗਣਨਾ-2027 ਦੇ ਫੇਜ਼-2 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ

ਫ਼ਰੀਦਕੋਟ, 7 ਅਕਤੂਬਰ

ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਜਨਗਣਨਾ-2027 ਦੇ ਫੇਜ਼-2 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਚਾਰਜ ਅਫਸਰਾਂ ਅਤੇ ਸਬੰਧਤ ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਡਾਇਰੈਕਟਰ ਸੈਂਸਜ਼ ਓਪਰੇਸ਼ਨਜ਼ ਪੰਜਾਬ, ਚੰਡੀਗੜ੍ਹ ਤੋਂ ਆਏ ਸ੍ਰੀ ਸੰਜੇ ਪਰਮਾਰ, ਐਗਜ਼ੀਕਿਊਟਿਵ ਅਫਸਰ ਨੇ ਦੱਸਿਆ ਕਿ ਜਨਗਣਨਾ-2027 ਦੇ ਫੇਜ਼-2 ਦਾ ਕੰਮ 1 ਦਸੰਬਰ 2026 ਤੋਂ ਸ਼ੁਰੂ ਹੋ ਕੇ 4 ਜਨਵਰੀ 2027 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ।

ਇਸ ਮੌਕੇ ਡਾਇਰੈਕਟਰ ਸੈਂਸਜ਼ ਓਪਰੇਸ਼ਨਜ਼ ਪੰਜਾਬ, ਚੰਡੀਗੜ੍ਹ ਤੋਂ ਆਏ ਸ੍ਰੀ ਸੰਜੇ ਪਰਮਾਰ, ਐਗਜ਼ੀਕਿਊਟਿਵ ਅਫਸਰ ਨੇ ਦੱਸਿਆ ਕਿ ਜਨਗਣਨਾ-2027 ਦੇ ਫੇਜ਼-2 ਦਾ ਕੰਮ 1 ਦਸੰਬਰ 2026 ਤੋਂ ਸ਼ੁਰੂ ਹੋ ਕੇ 4 ਜਨਵਰੀ 2027 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸਮੂਹ ਚਾਰਜ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸਵੈ-ਗਣਨਾ ਲਈ ਪ੍ਰੇਰਿਤ ਕਰਨ ਅਤੇ ਇਸ ਸਬੰਧੀ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੀ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੀ ਜਾਣਕਾਰੀ ਸਹੀ ਢੰਗ ਨਾਲ ਦਰਜ ਕਰਵਾਉਣ।ਮੀਟਿੰਗ ਦੌਰਾਨ ਜਨਗਣਨਾ-2027 ਦੇ ਫੇਜ਼-2 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ, ਸ੍ਰੀ ਗੁਰਿੰਦਰ ਸਿੰਘ, ਡਿਪਟੀ ਈ.ਐਸ.ਏ.-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ, ਫ਼ਰੀਦਕੋਟ, ਸ੍ਰੀ ਅਰਸ਼ਤ ਗਰਗ, ਜੂਨੀਅਰ ਐਗਜ਼ੀਕਿਊਟਿਵ, ਸ੍ਰੀਮਤੀ ਮਨਪ੍ਰੀਤ ਕੌਰ ਯੰਗ ਪ੍ਰੋਫੈਸ਼ਨਲ ਅਤੇ ਟੈਕਨੀਕਲ ਅਸਿਸਟੈਂਟ ਸਮੇਤ ਹੋਰ ਸਬੰਧਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top