• Home
  • Punjabi News
  • ਕਿਰਤ ਵਿਭਾਗ ਵੱਲੋਂ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ
Image

ਕਿਰਤ ਵਿਭਾਗ ਵੱਲੋਂ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ

ਕਿਰਤ ਵਿਭਾਗ ਵੱਲੋਂ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ

ਕੋਟਕਪੂਰਾ, 7 ਅਕਤੂਬਰ 2026-ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਕਿਰਤ ਵਿਭਾਗ ਫ਼ਰੀਦਕੋਟ ਵੱਲੋਂ ਮੁਕਤਸਰ ਰੋਡ, ਕੋਟਕਪੂਰਾ ਵਿਖੇ ਪੁਲ ਦੇ ਹੇਠਾਂ ਸਥਿਤ ਲੇਬਰ ਚੌਕ ਵਿਖੇ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਕਿਰਤ ਇੰਸਪੈਕਟਰ ਗ੍ਰੇਡ-1, ਕੋਟਕਪੂਰਾ ਸ੍ਰੀ ਵਿਸ਼ਾਲ ਭੱਟੀ ਅਤੇ ਟੈਕਨੀਕਲ ਅਸਿਸਟੈਂਟ ਸ੍ਰੀ ਯੁੱਧਵੀਰ ਸਿੰਘ ਵੱਲੋਂ ਉਸਾਰੀ ਕਿਰਤੀਆਂ ਨੂੰ ਬੋਰਡ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਕਿਰਤੀਆਂ ਦੇ ਬੱਚਿਆਂ ਨੂੰ ਮਿਲਣ ਵਾਲੇ ਵਜ਼ੀਫ਼ਿਆਂ ਅਤੇ ਕਿਰਤੀਆਂ ਲਈ ਉਪਲਬਧ ਬੀਮਾ ਸਹੂਲਤਾਂ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕਿਰਤੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।ਇਸ ਤੋਂ ਇਲਾਵਾ ਕਿਰਤੀਆਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ ਗਿਆ, ਤਾਂ ਜੋ ਉਹ ਅਤੇ ਉਨ੍ਹਾਂ ਦੇ ਪਰਿਵਾਰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top