• Home
  • Punjabi News
  • Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT
Image

Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

ਚੰਡੀਗੜ੍ਹ, 8 ਅਕਤੂਬਰ: ਬਹਿਰੀਨ ਤੋਂ ਆਈ ਔਰਤ ਨਾਲ ਰੇਪ ਕੇਸ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫਆਈਆਰ ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ।

SIT ਦੀ ਅਗਵਾਈ ਫਰੀਦਕੋਟ ਦੇ SSP ਗੁਰਬੰਸ ਬੈਂਸ ਕਰਨਗੇ। ਇਸ ਤੋਂ ਇਲਾਵਾ SSP ਵਿਜੀਲੈਂਸ ਸਿਮਰਨਜੀਤ ਲੰਗ ਅਤੇ DSP ਕਰਨ ਸੰਧੂ ਨੂੰ ਟੀਮ ਦਾ ਮੈਂਬਰ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ ਭੁਪਿੰਦਰ ਸਿੰਘ ਸੇਖੂਪੁਰ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ’ਤੇ ਆਧਾਰਤ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ।ਵਫ਼ਦ ਨੇ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫਆਈਆਰ ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਲਈ SIT ਗਠਿਤ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਸੀ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top