• Home
  • Punjabi News
  • Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ।
Image

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ।

ਚੰਡੀਗੜ੍ਹ, 8 ਅਕਤੂਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲਈ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 8 ਅਕਤੂਬਰ ਨੂੰ ਵੀ ਕਈ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਆਕਾਸ਼ੀ ਬਿਜਲੀ ਦੀ ਸੰਭਾਵਨਾ ਹੈ।

ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਕਿਤੇ-ਕਿਤੇ ਮੀਂਹ ਪੈਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ-ਚਮਕ ਨਾਲ ਆਕਾਸ਼ੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿੱਚ ਬਦਲਾਅ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 8 ਤੋਂ 10 ਅਕਤੂਬਰ ਤੱਕ ਗਰਜ-ਚਮਕ, ਆਕਾਸ਼ੀ ਬਿਜਲੀ ਅਤੇ ਤੇਜ਼ ਹਵਾਵਾਂ ਦਾ ਪ੍ਰਭਾਵ ਰਹਿ ਸਕਦਾ ਹੈ। 9 ਅਤੇ 10 ਅਕਤੂਬਰ ਨੂੰ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਮੀ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪੱਛਮੀ ਵਿਗਾੜ ਦਾ ਪ੍ਰਭਾਵ ਹੁਣ ਕਮਜ਼ੋਰ ਪੈ ਰਿਹਾ ਹੈ ਅਤੇ ਦੱਖਣੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਸਰਕੂਲੇਸ਼ਨ ਵੀ ਕਮਜ਼ੋਰ ਹੋ ਗਿਆ ਹੈ। ਇਸ ਕਾਰਨ ਅਗਲੇ ਕੁਝ ਦਿਨਾਂ ਵਿੱਚ ਮੌਸਮ ਵਿੱਚ ਆਇਆ ਬਦਲਾਅ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top