• Home
  • Punjabi News
  • Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ।
Image

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ।

ਚੰਡੀਗੜ੍ਹ, 9 ਅਕਤੂਬਰ :ਪੰਜਾਬ ਨੂੰ ਰੈਗੂਲਰ ਪੁਲਿਸ ਮੁਖੀ ਮਿਲ ਗਿਆ ਹੈ। ਪੰਜਾਬ ਦੇ ਰਾਜਪਾਲ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਪੁਲਿਸ ਦਾ ਡਾਇਰੈਕਟਰ ਜਨਰਲ (ਡੀਜੀਪੀ), ਮੁਖੀ ਪੁਲਿਸ ਫੋਰਸ (HOPF) ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਦਾ ਹੋਵੇਗਾ।

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC), ਨਵੀਂ ਦਿੱਲੀ ਨੇ 1 ਜੁਲਾਈ 2026 ਦੇ ਪੱਤਰ ਰਾਹੀਂ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਪੈਨਲ ਵਿੱਚੋਂ ਤਿੰਨ ਆਈਪੀਐੱਸ ਅਧਿਕਾਰੀਆਂ ਨੂੰ ਡੀਜੀਪੀ (HOPF), ਪੰਜਾਬ ਦੇ ਅਹੁਦੇ ਲਈ ਯੋਗ ਕਰਾਰ ਦਿੱਤਾ ਸੀ। ਇਸ ਪੈਨਲ ਵਿੱਚ ਸ਼ਾਮਲ ਅਧਿਕਾਰੀਆਂ ਦੇ ਨਾਂ ਅਤੇ ਜਨਮ ਮਿਤੀਆਂ ਹੇਠ ਲਿਖੇ ਅਨੁਸਾਰ ਹਨ: ਸ਼ਰਦ ਸੱਤਿਆ ਚੌਹਾਨ — 3 ਮਾਰਚ 1968, ਹਰਪ੍ਰੀਤ ਸਿੰਘ ਸਿੱਧੂ — 9 ਮਈ 1967 ਅਤੇ ਗੌਰਵ ਯਾਦਵ — 16 ਅਪ੍ਰੈਲ 1969…..ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਰਾਜਪਾਲ ਨੇ ਗੌਰਵ ਯਾਦਵ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਨਿਯੁਕਤੀ ਦੇ ਹੁਕਮਾਂ ਵਿੱਚ ਸੁਪਰੀਮ ਕੋਰਟ ਵੱਲੋਂ 1996 ਦੀ ਰਿਟ ਪਟੀਸ਼ਨ ਨੰਬਰ 310, ਪ੍ਰਕਾਸ਼ ਸਿੰਘ ਅਤੇ ਹੋਰ ਬਨਾਮ ਭਾਰਤ ਸੰਘ ਅਤੇ ਹੋਰ, ਵਿੱਚ 22 ਸਤੰਬਰ 2006 ਅਤੇ 3 ਜੁਲਾਈ 2018 ਨੂੰ ਦਿੱਤੇ ਗਏ ਫ਼ੈਸਲਿਆਂ ਅਤੇ ਨਿਰਦੇਸ਼ਾਂ ਦਾ ਹਵਾਲਾ ਦਿੱਤਾ ਗਿਆ ਹੈ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਗੌਰਵ ਯਾਦਵ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਨਿਰਧਾਰਤ ਕੀਤਾ ਗਿਆ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top