• Home
  • Punjabi News
  • National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ ।
Image

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ ।

ਚੰਡੀਗੜ੍ਹ, 9 ਅਕਤੂਬਰ: UPI ਰਾਹੀਂ 2,000 ਰੁਪਏ ਤੋਂ ਵੱਧ ਦੇ ਕਾਰੋਬਾਰੀ ਭੁਗਤਾਨ ’ਤੇ ਮਰਚੈਂਟ ਡਿਸਕਾਊਂਟ ਰੇਟ (MDR) ਲਾਗੂ ਕਰਨ ਦੀ ਤਰੀਕ ਅੱਗੇ ਪੈ ਸਕਦੀ ਹੈ। ਪਹਿਲਾਂ ਇਹ ਪ੍ਰਬੰਧ 15 ਅਕਤੂਬਰ ਤੋਂ ਲਾਗੂ ਕਰਨ ਦੀ ਤਜਵੀਜ਼ ਸੀ, ਪਰ ਹੁਣ ਇਸ ਨੂੰ 1 ਜਨਵਰੀ 2027 ਤੱਕ ਟਾਲਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਨੇ ਸ਼ੁੱਕਰਵਾਰ ਨੂੰ UPI ਸਟੀਅਰਿੰਗ ਕਮੇਟੀ ਦੀ ਅਹਿਮ ਮੀਟਿੰਗ ਸੱਦੀ ਹੈ। ਇਸ ਵਿੱਚ ਨਵੀਂ ਵਿਵਸਥਾ ਲਾਗੂ ਕਰਨ ਦੀ ਤਰੀਕ ਬਾਰੇ ਫ਼ੈਸਲਾ ਹੋ ਸਕਦਾ ਹੈ।

ਸੂਤਰਾਂ ਮੁਤਾਬਕ, ਤਿਉਹਾਰੀ ਸੀਜ਼ਨ ਦੌਰਾਨ ਡਿਜੀਟਲ ਭੁਗਤਾਨ ਅਤੇ ਖਰੀਦਦਾਰੀ ਵਧਣ ਦੇ ਮੱਦੇਨਜ਼ਰ ਵਪਾਰੀਆਂ, ਬੈਂਕਾਂ ਅਤੇ ਭੁਗਤਾਨ ਕੰਪਨੀਆਂ ਨੂੰ ਨਵੀਂ ਵਿਵਸਥਾ ਦੀ ਤਿਆਰੀ ਲਈ ਵਾਧੂ ਸਮਾਂ ਦੇਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਪ੍ਰਸਤਾਵਿਤ ਵਿਵਸਥਾ ਤਹਿਤ ਗਾਹਕ ਵੱਲੋਂ ਵਪਾਰੀ ਨੂੰ UPI ਰਾਹੀਂ 2,000 ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ’ਤੇ 0.4 ਫ਼ੀਸਦੀ MDR ਲਾਗੂ ਕੀਤਾ ਜਾਣਾ ਹੈ। ਹਾਲਾਂਕਿ, ਇਸ ਨੂੰ ਲਾਗੂ ਕਰਨ ਦੀ ਤਰੀਕ ਅੱਗੇ ਵਧਾਉਣ ਬਾਰੇ ਅੰਤਿਮ ਫ਼ੈਸਲਾ ਹੋਣਾ ਬਾਕੀ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top