• Home
  • Punjabi News
  • CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ
Image

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 10 ਅਕਤੂਬਰ: ਦੇਸ਼ ਵਿੱਚ ਵੋਟ ਚੋਰੀ ਖਿਲਾਫ ਅਤੇ ਲੋਕਤੰਤਰ ਨੂੰ ਬਚਾਉਣ ਲਈ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਵੀ ਮੈਦਾਨ ਵਿੱਚ ਉਤਰਨਗੇ। ਉਹ ਜੰਤਰ-ਮੰਤਰ ‘ਤੇ ਹੋਣ ਵਾਲੇ ਸੀਜੇਪੀ ਅਤੇ ਦੇਸ਼ ਭਰ ਦੇ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਅਰਵਿੰਦ ਕੇਜਰੀਵਾਲ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਲੋਕਤੰਤਰ ਬਚਾਉਣ ਦੀ ਇਸ ਲੜਾਈ ਵਿੱਚ ਜੰਤਰ-ਮੰਤਰ ਜਾਵੇਗਾ। ਸ਼ਰੇਆਮ ਭਾਜਪਾ ਨੂੰ ਵੋਟ ਨਾ ਦੇਣ ਵਾਲਿਆਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ ਅਤੇ ਫਰਜ਼ੀ ਵੋਟਾਂ ਜੋੜੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਭਾਜਪਾ ਲਈ ਕੰਮ ਕਰ ਰਹੇ ਗਿਆਨੇਸ਼ ਕੁਮਾਰ ਦਾ ਅਸਤੀਫਾ ਮੰਗਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਲੋਕ ਜੰਤਰ-ਮੰਤਰ ਪਹੁੰਚਣ।

ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਾਡੇ ਲੋਕਤੰਤਰ ਨਾਲ ਖਿਲਵਾੜ ਕਰ ਰਹੀ ਹੈ। ਵੱਡੇ ਪੱਧਰ ‘ਤੇ ਲੋਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਜੋ ਲੋਕ ਭਾਜਪਾ ਨੂੰ ਵੋਟ ਨਹੀਂ ਦਿੰਦੇ, ਉਨ੍ਹਾਂ ਦੀਆਂ ਵੋਟਾਂ ਕੱਟ ਦਿੱਤੀਆਂ ਜਾਂਦੀਆਂ ਹਨ ਅਤੇ ਫਰਜ਼ੀ ਵੋਟਾਂ ਜੋੜ ਦਿੱਤੀਆਂ ਜਾਂਦੀਆਂ ਹਨ। ਇਹ ਸਭ ਗਿਆਨੇਸ਼ ਕੁਮਾਰ ਦੀ ਅਗਵਾਈ ਵਿੱਚ ਸ਼ਰੇਆਮ ਚੱਲ ਰਿਹਾ ਸੀ। ਇਸ ਲਈ, ਪੂਰਾ ਦੇਸ਼ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਿਹਾ ਹੈ। ਮੈਂ ਦੇਸ਼ ਦੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਜੰਤਰ-ਮੰਤਰ ਪਹੁੰਚਣ। ਇਹ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦੀ ਗੱਲ ਨਹੀਂ ਹੈ, ਇਹ ਦੇਸ਼ ਦੀ ਗੱਲ ਹੈ। ਸ਼ਨੀਵਾਰ ਤੋਂ ਜੰਤਰ-ਮੰਤਰ ‘ਤੇ ਵਿਰੋਧ-ਪ੍ਰਦਰਸ਼ਨ ਸ਼ੁਰੂ ਹੋ ਰਿਹਾ ਹੈ। ਮੈਂ ਜਾਵਾਂਗਾ ਅਤੇ ਮੇਰਾ ਪੂਰਾ ਪਰਿਵਾਰ ਵੀ ਜਾਵੇਗਾ। ਸਾਰੇ ਲੋਕ ਉੱਥੇ ਪਹੁੰਚਣ।

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ 10 ਅਕਤੂਬਰ ਨੂੰ ਜੰਤਰ-ਮੰਤਰ ‘ਤੇ ਹੋਣ ਵਾਲੇ ਵਿਰੋਧ-ਪ੍ਰਦਰਸ਼ਨ ਤੋਂ ਪਹਿਲਾਂ “ਆਪ” ਵਰਕਰਾਂ ਤੋਂ ਪੂਰੀ ਜਾਣਕਾਰੀ ਮੰਗੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ “ਆਪ” ਵਰਕਰਾਂ ਨੂੰ ਪੁਲਿਸ ਦੇ ਫੋਨ ਕਾਲ ਆ ਰਹੇ ਹਨ। ਵਰਕਰਾਂ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਹ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਵਿੱਚ ਕਦੋਂ ਜਾ ਰਹੇ ਹਨ। ਉਨ੍ਹਾਂ ਦੇ ਨਾਲ ਕੌਣ-ਕੌਣ ਲੋਕ ਜਾਣਗੇ, ਜੰਤਰ-ਮੰਤਰ ‘ਤੇ ਕਿਵੇਂ ਪਹੁੰਚਣਗੇ, ਸਮੇਤ ਹੋਰ ਜਾਣਕਾਰੀ ਲਈ ਜਾ ਰਹੀ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਕਿਹਾ ਕਿ ਪੁਲਿਸ ਨੂੰ ਆਮ ਜਨਤਾ ਨੂੰ ਮਿਲੇ ਲੋਕਤੰਤਰੀ ਅਧਿਕਾਰਾਂ ਨੂੰ ਖੋਹਣ ਦੀ ਬਜਾਏ ਆਪਣਾ ਕੰਮ ਕਰਨਾ ਚਾਹੀਦਾ ਹੈ।ਸੌਰਭ ਭਾਰਦਵਾਜ ਨੇ ਅੱਗੇ ਕਿਹਾ ਕਿ ਜੰਤਰ-ਮੰਤਰ ‘ਤੇ ਹੋਣ ਵਾਲੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ, ਕੌਂਸਲਰ, ਅਹੁਦੇਦਾਰ ਅਤੇ ਵਰਕਰਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਸ਼ਾਮਲ ਹੋਣਗੇ। ਪੁਲਿਸ ਸਾਡੇ ਵਰਕਰਾਂ ਨੂੰ ਪ੍ਰਦਰਸ਼ਨ ਵਿੱਚ ਜਾਣ ਤੋਂ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਕਰ ਰਹੀ ਹੈ। ਵਰਕਰਾਂ ਨੂੰ ਡਿਟੇਨ ਕੀਤਾ ਜਾ ਰਿਹਾ ਹੈ ਅਤੇ ਡਰਾਇਆ-ਧਮਕਾਇਆ ਜਾ ਰਿਹਾ ਹੈ। ਇਸ ਦੇ ਬਾਵਜੂਦ ਵਰਕਰਾਂ ਦੇ ਹੌਸਲੇ ਬੁਲੰਦ ਹਨ। ਇਹ ਦੇਸ਼ ਬਚਾਉਣ ਦੀ ਲੜਾਈ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ

ਉੱਥੇ ਹੀ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਦਿੱਲੀ ਪੁਲਿਸ ਵੱਲੋਂ ਡੀਐੱਮਆਰਸੀ ਨੂੰ ਦਿੱਲੀ ਦੇ 57 ਮੈਟਰੋ ਸਟੇਸ਼ਨ ਸ਼ਨੀਵਾਰ ਨੂੰ ਬੰਦ ਰੱਖਣ ਦੀ ਬੇਨਤੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਐਕਸ (X) ‘ਤੇ ਕਿਹਾ ਕਿ ਅਦਾਲਤਾਂ ਚੁੱਪ ਹਨ। ਸੱਤਾ ਨਿਰੰਕੁਸ਼ ਹੈ। ਲੋਕ ਜ਼ਿੱਦ ‘ਤੇ ਅੜੇ ਹੋਏ ਹਨ। ਤਾਨਾਸ਼ਾਹ ਦੇ ਸਾਹਮਣੇ ਛਾਤੀ ਤਾਣ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਸਨਮਾਨ ਵਿੱਚ ਅਰਵਿੰਦ ਕੇਜਰੀਵਾਲ ਵੀ ਸ਼ਨੀਵਾਰ ਨੂੰ ਮੈਦਾਨ ਵਿੱਚ ਉਤਰਨਗੇ। ਸ਼ਨੀਵਾਰ ਨੂੰ ਜੰਤਰ-ਮੰਤਰ ਪਹੁੰਚ ਰਹੇ ਹਨ। ਰੋਕ ਸਕਦੇ ਹੋ ਤਾਂ ਰੋਕ ਲਵੋ। ਤਾਨਾਸ਼ਾਹ ਮੋਦੀ ਹੁਣ ਝੋਲਾ ਚੁੱਕਣ ਦਾ ਸਮਾਂ ਆ ਗਿਆ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top