ਕੋਟਕਪੂਰਾ ਵਿਖੇ ਇੱਕ ਨਵੰਬਰ ਨੂੰ ਮੈਰਾਥਨ ਦਾ ਕੀਤਾ ਜਾਵੇਗਾ ਆਯੋਜਨ- ਸਪੀਕਰ ਸੰਧਵਾਂ
ਮੈਰਾਥਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ – ਜਿਲ੍ਹਾ ਵਾਸੀਆਂ ਨੂੰ ਮੈਰਾਥਨ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ
ਕੋਟਕਪੂਰਾ 11 ਅਕਤੂਬਰ:- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਮੈਰਾਥਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਉਠਾਏ ਜਾ ਰਹੇ ਹਨ ਜਿਸ ਤਹਿਤ ਨਸ਼ਾ ਸੁਦਾਗਰਾਂ ਨੂੰ ਫੜਿਆ ਜਾ ਰਿਹਾ ਹੈ, ਉਨ੍ਹਾਂ ਦੇ ਘਰਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਨੌਜਵਾਨ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਹੀ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੇ ਲਿਜਾਇਆ ਜਾ ਸਕਦਾ ਹੈ।”ਯੁੱਧ ਨਸ਼ਿਆਂ ਵਿਰੁੱਧ” ਸੁਨੇਹਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੈਰਾਥਨ ਵਿੱਚ ਹਿੱਸਾ ਲੈਣ ਲਈ ਅਪੀਲ ਕੀਤੀ।ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸੰਧਵਾਂ ,ਸ. ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ , ਸ੍ਰੀ ਸਾਧੂ ਰਾਮ ਕੁਸਲਾ ਓਐਸਡੀ ਸਪੀਕਰ ਸੰਧਵਾਂ , ਸ੍ਰੁਬਲਜਿੰਦਰ ਸਿੰਘ ਡੀਐਸਓ , ਪ੍ਰਿੰਸ ਬਹਿਲ ਚੇਅਰਮੈਨ ਬਲਾਕ ਸੰਪਤੀ, ਸੁਖਵੰਤ ਸਿੰਘ ਪੱਕਾ, ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।













