ਨਵੀ ਦਿੱਲੀ, 12 ਅਕਤੂਬਰ 2026: ਦਿੱਲੀ ਵਿੱਚ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਲਈ ਨਿਰਧਾਰਤ ਥਾਵਾਂ ਬਾਰੇ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ। ਜੰਤਰ-ਮੰਤਰ ‘ਤੇ ਹੁਣ ਧਰਨਾ-ਪ੍ਰਦਰਸ਼ਨ ਨਹੀਂ ਹੋ ਸਕਣਗੇ। ਦਿੱਲੀ ਵਿੱਚ ਪ੍ਰਦਰਸ਼ਨ ਅਤੇ ਧਰਨਾ ਦੇਣ ਲਈ 3 ਨਵੇਂ ਸਥਾਨ ਤੈਅ ਕੀਤੇ ਗਏ ਹਨ।ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਦਰਸ਼ਨ ਕਰਨ ਲਈ ਬਿਹਤਰ ਥਾਵਾਂ ਦੀ ਪਛਾਣ ਕਰਨ ਵਾਸਤੇ ਇੱਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਇਹ ਦੇਖਣਾ ਸੀ ਕਿ ਲੋਕਾਂ ਨੂੰ ਆਪਣੀ ਮੰਗ ਚੁੱਕਣ ਅਤੇ ਵਿਰੋਧ ਜਤਾਉਣ ਲਈ ਮੌਜੂਦਾ ਥਾਵਾਂ ਤੋਂ ਇਲਾਵਾ ਦੂਜੀਆਂ ਥਾਵਾਂ ਕਿਵੇਂ ਦਿੱਤੀਆਂ ਜਾ ਸਕਦੀਆਂ ਹਨ।ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਜੰਤਰ-ਮੰਤਰ ਤੋਂ ਇਲਾਵਾ ਇਨ੍ਹਾਂ ਤਿੰਨ ਸਥਾਨਾਂ ਨੂੰ ਪ੍ਰਦਰਸ਼ਨ ਲਈ ਤੈਅ ਕੀਤਾ ਗਿਆ ਹੈ। ਹੁਣ ਦਿੱਲੀ ਦੇ ਰਾਮਲੀਲਾ ਮੈਦਾਨ, ਬੁਰਾੜੀ ਗਰਾਊਂਡ ਅਤੇ ਪੂਰਬੀ ਦਿੱਲੀ ਦੇ ਸੀਬੀਡੀ (CBD) ਗਰਾਊਂਡ ਨੂੰ ਪ੍ਰਦਰਸ਼ਨ ਵਾਲੀਆਂ ਥਾਵਾਂ ਵਜੋਂ ਨਿਰਧਾਰਤ ਕੀਤਾ ਗਿਆ ਹੈ।ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਤਿੰਨਾਂ ਥਾਵਾਂ ‘ਤੇ ਪ੍ਰਦਰਸ਼ਨ ਕਰਨ ਲਈ ਨਿਯਮਾਂ ਅਤੇ ਵਿਵਸਥਾ ਨਾਲ ਜੁੜਿਆ ਵੱਖਰਾ ਹੁਕਮ ਵੀ ਜਾਰੀ ਕੀਤਾ ਜਾਵੇਗਾ। ਇਹ ਹੁਕਮ 28 ਅਪ੍ਰੈਲ 2022 ਨੂੰ ਜਾਰੀ ਪਿਛਲੇ ਸਥਾਈ ਹੁਕਮ ਵਿੱਚ ਅੰਸ਼ਕ ਸੋਧ ਵਜੋਂ ਜਾਰੀ ਕੀਤਾ ਗਿਆ ਹੈ।

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












