• Home
  • Punjabi News
  • ਅੰਮ੍ਰਿਤਸਰ ’ਚ ਕੱਪੜਾ ਵਪਾਰੀ ’ਤੇ ਫਾਇਰਿੰਗ।
Image

ਅੰਮ੍ਰਿਤਸਰ ’ਚ ਕੱਪੜਾ ਵਪਾਰੀ ’ਤੇ ਫਾਇਰਿੰਗ।

ਅੰਮ੍ਰਿਤਸਰ, 15 ਅਕਤੂਬਰ 2026: ਸ਼ਹਿਰ ਵਿੱਚ ਲੁੱਟ ਦੀ ਕੋਸ਼ਿਸ਼ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕੱਪੜਾ ਵਪਾਰੀ ’ਤੇ ਗੋਲੀ ਚਲਾ ਦਿੱਤੀ। ਗੋਲੀ ਵਪਾਰੀ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਹ ਘਟਨਾ ਬੁੱਧਵਾਰ ਰਾਤ ਕਰੀਬ 10:45 ਵਜੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਸਾਹਿਬ ਨੇੜਲੇ ਬਾਜ਼ਾਰ ਵਿੱਚ ਵਾਪਰੀ। ਇੱਥੇ ਔਰਤਾਂ ਦੇ ਸੂਟਾਂ ਦਾ ਕਾਰੋਬਾਰ ਕਰਨ ਵਾਲੀ ਇੱਕ ਕੱਪੜੇ ਦੀ ਦੁਕਾਨ ਖੁੱਲ੍ਹੀ ਹੋਈ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਦੁਕਾਨ ’ਤੇ ਪਹੁੰਚੇ ਅਤੇ ਦੁਕਾਨ ਦੇ ਮਾਲਕ ਵਿਸ਼ਾਲ ਭਾਟੀਆ ਨੂੰ ਨਿਸ਼ਾਨਾ ਬਣਾ ਕੇ ਗੋਲੀ ਚਲਾ ਦਿੱਤੀ। ਮੁਲਜ਼ਮ ਵਪਾਰੀ ਕੋਲ ਮੌਜੂਦ ਪੈਸਿਆਂ ਨਾਲ ਭਰਿਆ ਬੈਗ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ .32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top