ਚੰਡੀਗੜ੍ਹ, 16 ਅਕਤੂਬਰ:- ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ 16 ਅਕਤੂਬਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਪਿਛਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਅਤੇ ਕਥਿਤ ਫਰਜ਼ੀ GST ਲੈਣ-ਦੇਣ ਨਾਲ ਸਬੰਧਤ ਹੈ। ED ਨੇ ਮਈ 2026 ਵਿੱਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਮੋਬਾਈਲ ਫੋਨਾਂ ਦੀ 100 ਕਰੋੜ ਰੁਪਏ ਤੋਂ ਵੱਧ ਦੀਆਂ ਕਥਿਤ ਫਰਜ਼ੀ GST ਖਰੀਦਾਂ ਅਤੇ ਉਨ੍ਹਾਂ ਨਾਲ ਜੁੜੇ ਨਿਰਯਾਤ ਲੈਣ-ਦੇਣ ਰਾਹੀਂ ਮਨੀ ਲਾਂਡਰਿੰਗ ਕੀਤੀ ਗਈ।ਜੁਲਾਈ ਵਿੱਚ ED ਨੇ ਇਸ ਮਾਮਲੇ ਵਿੱਚ ਪ੍ਰੋਸੀਕਿਊਸ਼ਨ ਕੰਪਲੇਂਟ (ਚਾਰਜਸ਼ੀਟ) ਵੀ ਦਾਇਰ ਕੀਤੀ ਸੀ। ਰਿਪੋਰਟਾਂ ਮੁਤਾਬਕ ED ਨੇ ਮਾਮਲੇ ਵਿੱਚ ਲਗਭਗ ₹102-103 ਕਰੋੜ ਦੀਆਂ ਕਥਿਤ ਵਿੱਤੀ ਬੇਨਿਯਮੀਆਂ ਦਾ ਜ਼ਿਕਰ ਕੀਤਾ ਹੈ।ਇਸ ਤੋਂ ਪਹਿਲਾਂ 12 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਅਤੇ ED ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ ਸੀ, ਜਿਸ ਦੌਰਾਨ ਬੈਂਚ ਨੇ ਖੁਦ ਨੂੰ ਮਾਮਲੇ ਤੋਂ ਅਲੱਗ ਕਰ ਲਿਆ ਸੀ। ਜਿਸ ਤੋਂ ਬਾਅਦ ਹੁਣ ਇਹ ਮਾਮਲਾ ਨਵੀਂ ਬੈਂਚ ਨੂੰ ਸੌਂਪਿਆ ਗਿਆ ਹੈ। ਹੁਣ ਅੱਜ ਦੀ ਸੁਣਵਾਈ ਵਿੱਚ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ’ਤੇ ਕੀ ਰੁਖ ਅਪਣਾਇਆ ਜਾਂਦਾ ਹੈ, ਇਸ ’ਤੇ ਸਭ ਦੀ ਨਜ਼ਰ ਹੈ।

ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












