• Home
  • Punjabi News
  • CM ਮਾਨ ਦੇ OSD ਰਾਜਵੀਰ ਘੁੰਮਣ CBI ਅੱਗੇ ਪੇਸ਼, ਪੜ੍ਹੋੋ ਪੂਰਾ ਮਾਮਲਾ।
Image

CM ਮਾਨ ਦੇ OSD ਰਾਜਵੀਰ ਘੁੰਮਣ CBI ਅੱਗੇ ਪੇਸ਼, ਪੜ੍ਹੋੋ ਪੂਰਾ ਮਾਮਲਾ।

ਚੰਡੀਗੜ੍ਹ, 16 ਅਕਤੂਬਰ 2026- ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. (OSD) ਰਾਜਵੀਰ ਘੁੰਮਣ ਅੱਜ ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਏਜੰਸੀ (CBI) ਦੇ ਦਫ਼ਤਰ ਵਿਖੇ ਪਹੁੰਚੇ ਹਨ। ਏਜੰਸੀਆਂ ਵੱਲੋਂ ਭੇਜੇ ਗਏ ਨੋਟਿਸ ਅਤੇ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਰਾਜਵੀਰ ਘੁੰਮਣ ਅੱਜ, ਯਾਨੀ 16 ਅਕਤੂਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਏਜੰਸੀ ਦੇ ਦਫ਼ਤਰ ਅੰਦਰ ਦਾਖ਼ਲ ਹੋਏ, ਜਿੱਥੇ ਉਨ੍ਹਾਂ ਤੋਂ ਮਾਮਲੇ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ, ਰਾਜਵੀਰ ਘੁੰਮਣ ਅਤੇ ਉਨ੍ਹਾਂ ਦੇ ਕੁੱਝ ਸਾਥੀਆਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਗੰਭੀਰ ਧਾਰਾਵਾਂ ਹੇਠ ਮਾਮਲਾ/ਐੱਫ.ਆਈ.ਆਰ. (FIR) ਦਰਜ ਕੀਤੀ ਗਈ ਸੀ। ਜਲੰਧਰ ਈ.ਡੀ. ਅਤੇ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਵਿੱਢੀ ਗਈ ਸੀ। ਇਸ ਮਾਮਲੇ ਦੇ ਸਬੰਧ ਵਿੱਚ ਹੀ CBI ਨੇ 16 ਅਕਤੂਬਰ ਨੂੰ ਰਾਜਵੀਰ ਘੁੰਮਣ ਨੂੰ ਜਾਂਚ ਵਿੱਚ ਸ਼ਾਮਲ ਹੋਣ ਅਤੇ ਆਪਣੇ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਸੀ।

ਇਸ ਪੂਰੇ ਘਟਨਾਕ੍ਰਮ ਦਰਮਿਆਨ ਰਾਜਵੀਰ ਘੁੰਮਣ ਦੇ ਵਕੀਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਅਕਤੂਬਰ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਬਹੁਤ ਹੀ ਮਹੱਤਵਪੂਰਨ ਹੁਕਮ ਪਾਸ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਕਾਫ਼ੀ ਰਾਹਤ ਦਿੰਦਿਆਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਅਦਾਲਤ ਦੇ ਹੁਕਮਾਂ ਅਨੁਸਾਰ, ਜਾਂਚ ਏਜੰਸੀਆਂ ਨੂੰ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਨਾਲ ਹੀ ਅਦਾਲਤ ਨੇ ਸਾਡੇ ਪੱਖ (ਘੁੰਮਣ) ਵਿੱਚ ਹੁਕਮ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਗੈਰ-ਕਾਨੂੰਨੀ ਕਾਰਵਾਈ (No Coercive Action) ਨਹੀਂ ਕੀਤੀ ਜਾਵੇਗੀ।ਰਾਜਵੀਰ ਘੁੰਮਣ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਹ ਕਾਨੂੰਨ ਦਾ ਪੂਰਾ ਸਤਿਕਾਰ ਕਰਦੇ ਹਨ। ਏਜੰਸੀ ਵੱਲੋਂ ਜੋ ਵੀ ਨੋਟਿਸ ਪ੍ਰਾਪਤ ਹੋਏ ਹਨ, ਉਨ੍ਹਾਂ ਦੇ ਜਵਾਬ ਦਿੱਤੇ ਜਾ ਰਹੇ ਹਨ। ਸੁਪਰੀਮ ਕੋਰਟ ਦੀਆਂ ਗਾਈਡਲਾਈਨਜ਼ ਅਤੇ ਅਦਾਲਤ ਦੇ ਹੁਕਮਾਂ ਅਨੁਸਾਰ ਹੀ ਉਹ ਅੱਜ ਜਾਂਚ ਏਜੰਸੀ (CBI) ਦੇ ਦਫ਼ਤਰ ਪਹੁੰਚੇ ਹਨ।

ਵਕੀਲਾਂ ਨੇ ਦੱਸਿਆ ਕਿ CBI ਵੱਲੋਂ ਜੋ ਵੀ ਸੰਬੰਧਿਤ ਅਤੇ ਲੋੜੀਂਦੇ ਸਵਾਲ ਪੁੱਛੇ ਜਾਣਗੇ, ਉਨ੍ਹਾਂ ਦਾ ਪੂਰਾ ਜਵਾਬ ਦਿੱਤਾ ਜਾਵੇਗਾ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਅਦਾਲਤ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਹੀ ਸਾਰੀ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ। ਫਿਲਹਾਲ ਰਾਜਵੀਰ ਘੁੰਮਣ ਦਫ਼ਤਰ ਦੇ ਅੰਦਰ ਹਨ ਅਤੇ ਏਜੰਸੀ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top