• Home
  • Punjabi News
  • ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ
Image

ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ

ਚੰਡੀਗੜ੍ਹ, 21 ਅਕਤੂਬਰ: ਕਾਕਰੋਚ ਜਨਤਾ ਪਾਰਟੀ (CJP) ਦੇ ਮੁਖੀ ਅਭਿਜੀਤ ਦੀਪਕੇ ਨੇ ਮੰਗਲਵਾਰ ਨੂੰ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਭਾਰਤ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦੀ ਤੁਲਨਾ ਨੇਪਾਲ ਅਤੇ ਬੰਗਲਾਦੇਸ਼ ਵਿੱਚ ਸੱਤਾ ਤਬਦੀਲੀ ਲਈ ਹੋਏ ਹਿੰਸਕ ਅੰਦੋਲਨਾਂ ਨਾਲ ਕਰਨਾ ਗਲਤ ਹੈ। ਉਨ੍ਹਾਂ ਆਪਣੇ ਸਮਰਥਕਾਂ ਨੂੰ ਸ਼ਾਂਤੀ ਅਤੇ ਪਿਆਰ ਦੇ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਦੀਪਕੇ ਨੇ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਕਰਦਿਆਂ CJP ਸਮਰਥਕਾਂ ਨੂੰ ਸ਼ਾਂਤ ਰਹਿਣ ਅਤੇ ਆਪਣੇ ਅੰਦਰ ਨਫ਼ਰਤ ਨੂੰ ਹਾਵੀ ਨਾ ਹੋਣ ਦੇਣ ਲਈ ਕਿਹਾ। ਉਨ੍ਹਾਂ ਦਾਅਵਾ ਕੀਤਾ ਕਿ ਦੋਵੇਂ ਆਗੂ ਮੁਸਕਰਾਉਂਦੇ ਹੋਏ ਜੇਲ੍ਹ ਗਏ ਅਤੇ ਉਨ੍ਹਾਂ ਦੇ ਮਨ ਵਿੱਚ ਗੁੱਸਾ ਜਾਂ ਨਫ਼ਰਤ ਨਹੀਂ ਸੀ।

ਮੈਸੇਜ ਟੂ ਆਲ ਕਾਕਰੋਚਿਜ਼’ ਸਿਰਲੇਖ ਹੇਠ ਜਾਰੀ ਵੀਡੀਓ ਵਿੱਚ ਦੀਪਕੇ ਨੇ ਕਿਹਾ ਕਿ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਦਾ ਸ਼ਾਂਤੀਪੂਰਵਕ ਜੇਲ੍ਹ ਜਾਣਾ ਗਾਂਧੀਵਾਦੀ ਸੱਤਿਆਗ੍ਰਹਿ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅੰਦੋਲਨ ਨੇ ਹਿੰਸਾ ਦਾ ਰਾਹ ਨਹੀਂ ਚੁਣਿਆ ਅਤੇ ਇਹ ਮਹਾਤਮਾ ਗਾਂਧੀ ਦੇ ਸ਼ਾਂਤੀ ਤੇ ਅਹਿੰਸਾ ਦੇ ਸਿਧਾਂਤਾਂ ’ਤੇ ਆਧਾਰਿਤ ਹੈ। ਫਰਾਂਸ ਵਿੱਚ ਹੋਏ ਨੌਜਵਾਨਾਂ ਦੇ ਹਿੰਸਕ ਦੰਗਿਆਂ ਅਤੇ ਨੇਪਾਲ ਤੇ ਬੰਗਲਾਦੇਸ਼ ਦੇ ਸੱਤਾ ਤਬਦੀਲੀ ਵਾਲੇ ਅੰਦੋਲਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਹੋ ਰਹੇ ਪ੍ਰਦਰਸ਼ਨਾਂ ਨੂੰ ਇਨ੍ਹਾਂ ਘਟਨਾਵਾਂ ਦੇ ਬਰਾਬਰ ਨਹੀਂ ਰੱਖਿਆ ਜਾ ਸਕਦਾ।

ਦੀਪਕੇ ਨੇ ਦਾਅਵਾ ਕੀਤਾ ਕਿ ਦੋਵੇਂ ਆਗੂਆਂ ਨੂੰ ਪਤਾ ਸੀ ਕਿ ਉਨ੍ਹਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਜੇਲ੍ਹ ਭੇਜਿਆ ਜਾ ਰਿਹਾ ਹੈ, ਫਿਰ ਵੀ ਉਨ੍ਹਾਂ ਸ਼ਾਂਤੀ ਬਣਾਈ ਰੱਖੀ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਵੀ ਦੋਵੇਂ ਇਸੇ ਤਰ੍ਹਾਂ ਮੁਸਕਰਾਉਂਦੇ ਹੋਏ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਲਗਾਉਣਗੇ ਅਤੇ ਸ਼ਾਂਤੀ ਤੇ ਅਹਿੰਸਾ ਦੇ ਰਾਹ ’ਤੇ ਚੱਲਦੇ ਰਹਿਣਗੇ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top