• Home
  • Punjabi News
  • ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ
Image

ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਅੰਮ੍ਰਿਤਸਰ, 23 ਅਕਤੂਬਰ:- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਹਰਮਨਬੀਰ ਸਿੰਘ ਗਿੱਲ, ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਡੀਸੀਪੀ ਸ. ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਸਮੇਤ ਹੋਰ ਮੌਜੂਦ ਸਨ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਸਿੱਖ ਸੰਗਤ ਲਈ ਬੇਹੱਦ ਪਵਿੱਤਰ ਅਤੇ ਮਹੱਤਵਪੂਰਨ ਦਿਹਾੜਾ ਹੈ। ਗੁਰੂ ਸਾਹਿਬ ਜੀ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ।ਇਸ ਮੌਕੇ ਐਸਐਸਪੀ ਵਿਜੀਲੈਂਸ ਸ. ਹਰਪ੍ਰੀਤ ਸਿੰਘ ਮੰਡੇਰ, ਅੰਮ੍ਰਿਤਸਰ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ. ਜੇਇੰਦਰ ਸਿੰਘ, ਡੀਸੀਪੀ ਸ. ਜੁਗਰਾਜ ਸਿੰਘ, ਐਸਪੀ. ਸ. ਹਰਪਾਲ ਸਿੰਘ ਰੰਧਾਵਾ, ਐਸਪੀ ਟ੍ਰੈਫਿਕ ਅਮਨਦੀਪ ਕੌਰ, ਏਡੀਸੀ ਪਲਵੀ ਮਿਸ਼ਰਾ, ਪੀਸੀਐਸ ਸ. ਗੁਰਮੰਦਰ ਸਿੰਘ, ਪੀਸੀਐਸ ਅਨਾਇਤ ਗੁਪਤਾ, ਪੀਸੀਐਸ ਅਲਕਾ ਕਾਲੀਆ, ਪੀਸੀਐਸ ਸ. ਰੁਪਿੰਦਰਪਾਲ ਸਿੰਘ, ਪੀਸੀਐਸ ਸ. ਮਨਬੀਰ ਸਿੰਘ ਢਿੱਲੋਂ, ਪੀਸੀਐਸ ਸ. ਨਵਕੀਰਤਨ ਸਿੰਘ ਰੰਧਾਵਾ ਸਮੇਤ ਹੋਰ ਮੌਜੂਦ ਸਨ।

।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top