• Home
  • Uncategorized
  • ਪੰਜਾਬ ਦੇ ਹੜ੍ਹ ਪੀੜਤਾਂ ਲਈ ਅੱਗੇ ਆਏ MP ਸਾਹਨੀ, ਕੀਤਾ 5 ਕਰੋੜ ਦੇਣ ਦਾ ਐਲਾਨ

ਪੰਜਾਬ ਦੇ ਹੜ੍ਹ ਪੀੜਤਾਂ ਲਈ ਅੱਗੇ ਆਏ MP ਸਾਹਨੀ, ਕੀਤਾ 5 ਕਰੋੜ ਦੇਣ ਦਾ ਐਲਾਨ

ਵੈੱਬ ਡੈਸਕ : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ MPLAD ਫੰਡ ਅਤੇ ਨਿੱਜੀ ਸੇਵਾ ਮਿੱਲਾਂ ਕੇ ਪੰਜਾਬ ਹੜ੍ਹ ਰਾਹਤ ਲਈ ਕੁੱਲ ₹5 ਕਰੋੜ ਦੇਣ ਦਾ ਵਾਅਦਾ ਕੀਤਾ ਹੈ।ਡਾ. ਸਾਹਨੀ ਨੇ ਐਲਾਨ ਕੀਤਾ ਕਿ ਉਹ ਹੜ੍ਹ ਬਚਾਅ ਕਾਰਜਾਂ ਲਈ ਉੱਨਤ ਕਿਸ਼ਤੀਆਂ ਅਤੇ ਨਦੀਆਂ ਦੀ ਸਫਾਈ ਲਈ ਆਧੁਨਿਕ ਮਸ਼ੀਨਰੀ ਦੀ ਖਰੀਦ ਵਾਸਤੇ ਸਟੇਟ ਡਿਜ਼ਾਸਟਰ ਰਿਲੀਫ ਫੋਰਸ ਨੂੰ ਵਿੱਤੀ ਸਹਾਇਤਾ ਦੇ ਰਹੇ ਹਨ। ਉਨ੍ਹਾਂ ਨੇ ਕਮਜ਼ੋਰ ਖੇਤਰਾਂ ਦੀ ਭਵਿੱਖ ਦੀਆਂ ਆਫ਼ਤਾਂ ਤੋਂ ਰੱਖਿਆ ਲਈ ਮਜ਼ਬੂਤ ਹੜ੍ਹ ਸੁਰੱਖਿਆ ਬੰਨ੍ਹ ਬਣਾਉਣ ਲਈ ਫੰਡ ਦੇਣ ਦਾ ਵੀ ਵਾਅਦਾ ਕੀਤਾ।ਡਾ. ਸਾਹਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ NGO, ਸੰਨ ਫਾਊਂਡੇਸ਼ਨ, ਜ਼ਮੀਨੀ ਪੱਧਰ ‘ਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੈ। ਹੁਣ ਤੱਕ ₹1 ਕਰੋੜ ਤੋਂ ਵੱਧ ਦੇ ਖਰਚੇ ਨਾਲ, ਸੰਨ ਫਾਊਂਡੇਸ਼ਨ ਨੇ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਮੈਡੀਕਲ ਕਿੱਟਾਂ, ਸਫਾਈ ਸਪਲਾਈ ਅਤੇ ਪਸ਼ੂਆਂ ਲਈ ਚਾਰਾ ਵੰਡਿਆਂ ਅਤੇ ਮੋਟਰਬੋਟਾਂ ਅਤੇ ਐਂਬੂਲੈਂਸਾਂ ਪ੍ਰਦਾਨ ਕੀਤੀਆਂ ਹਨ। ਡਾ. ਸਾਹਨੀ ਨੇ ਕਿਹਾ ਕਿ ਉਹ ਕਣਕ ਦੀ ਬਿਜਾਈ ਲਈ ਛੋਟੇ ਕਿਸਾਨਾਂ ਨੂੰ ਖਾਦ, ਬੀਜ, ਕੀਟਨਾਸ਼ਕ ਆਦਿ ਵਰਗੇ ਖੇਤੀਬਾੜੀ ਸਾਧਨ ਪ੍ਰਦਾਨ ਕਰਨਗੇ।ਡਾ. ਸਾਹਨੀ ਨੇ ਕੇਂਦਰ ਤੋਂ ₹10,000 ਕਰੋੜ ਦੇ ਹੜ੍ਹ ਰਾਹਤ ਪੈਕੇਜ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਪ੍ਰਸਤਾਵ ਰੱਖਿਆ ਕਿ ਹਰੇਕ ਕਿਸਾਨ ਨੂੰ ਫਸਲ ਦੇ ਨੁਕਸਾਨ ਦੀ ਪੂਰਤੀ ਲਈ ਪ੍ਰਤੀ ਏਕੜ ₹50,000 ਦਾ ਮੁਆਵਜ਼ਾ ਦਿੱਤਾ ਜਾਵੇ, ਅਤੇ ਰੋਜ਼ਾਨਾ ਦਿਹਾੜੀ ਕਰਨ ਵਾਲਿਆਂ ਅਤੇ ਪਸ਼ੂਆਂ ਦੇ ਮਾਲਕਾਂ ਨੂੰ ਵੀ ਢੁਕਵਾਂ ਮੁਆਵਜ਼ਾ ਮਿਲੇ। ਇਨ੍ਹਾਂ ਤੋਂ ਇਲਾਵਾ, ਨੁਕਸਾਨੇ ਗਏ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਲੋੜ ‘ਤੇ ਜ਼ੋਰ ਦਿੱਤਾ ਹੈ

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
2 Comments Text
  • Adelyn1957 says:
    Your comment is awaiting moderation. This is a preview; your comment will be visible after it has been approved.
    https://shorturl.fm/OIP5b
  • https://jobsinodisha.org/companies/hgh-somatropin-liquid-5-x-kits-500iu-rekombinant/ says:
    Your comment is awaiting moderation. This is a preview; your comment will be visible after it has been approved.
    drive geant casino References: https://jobsinodisha.org/companies/hgh-somatropin-liquid-5-x-kits-500iu-rekombinant/
  • Leave a Reply

    Your email address will not be published. Required fields are marked *

    Scroll to Top