ਗਿੱਦੜਬਾਹਾ, 21 ਅਕਤੂਬਰ: ਪੰਜਾਬ ਦੇ ਗਿੱਦੜਬਾਹਾ ਵਿੱਚ ਪਰਿਵਾਰਕ ਵਿਵਾਦ ਦੌਰਾਨ ਇੱਕ ਪੁੱਤ ਵੱਲੋਂ ਆਪਣੇ 75 ਸਾਲਾ ਪਿਤਾ ਦਾ ਕਿਰਪਾਨ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਖ਼ਸ਼ੀਸ਼ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਜਸਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਅਤੇ ਪੁੱਤ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਪੁੱਤ ਨੇ ਕਿਰਪਾਨ ਨਾਲ ਪਿਤਾ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਸਮੇਂ ਘਰ ਵਿੱਚ ਜਸਪਾਲ ਕੌਰ, ਉਨ੍ਹਾਂ ਦੇ ਪਤੀ, ਪੁੱਤ ਅਤੇ ਤਿੰਨ ਪੋਤੀਆਂ ਮੌਜੂਦ ਸਨ। ਜਸਪਾਲ ਕੌਰ ਮੁਤਾਬਕ, ਉਨ੍ਹਾਂ ਦੀ ਨੂੰਹ ਕੁਝ ਦਿਨ ਪਹਿਲਾਂ ਤਿੰਨਾਂ ਧੀਆਂ ਨੂੰ ਘਰ ਛੱਡ ਕੇ ਆਪਣੇ ਪੇਕੇ ਚਲੀ ਗਈ ਸੀ।ਘਟਨਾ ਦੀ ਸੂਚਨਾ ਮਿਲਣ ’ਤੇ ਗਿੱਦੜਬਾਹਾ ਦੇ ਡੀਐੱਸਪੀ ਜਤਿੰਦਰ ਸਿੰਘ ਚੋਪੜਾ ਅਤੇ ਥਾਣਾ ਮੁਖੀ ਪਰਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਥਾਣਾ ਮੁਖੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬਜ਼ੁਰਗ ਦੇ ਕਤਲ ਸਬੰਧੀ ਸੂਚਨਾ ਮਿਲੀ ਸੀ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਕਤਲ ਉਸ ਦੇ ਪੁੱਤ ਵੱਲੋਂ ਕੀਤਾ ਗਿਆ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












