• Home
  • Punjabi News
  • ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ
Image

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਐਸਏਐਸ ਨਗਰ, 25 ਅਕਤੂਬਰ- ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਸ਼ਾਨਦਾਰ ਪੰਜਾਬੀ ਅੰਦਾਜ਼ ਵਿੱਚ ਸਵਾਗਤ ਕੀਤਾ ਗਿਆ, ਜਿਸ ਦੇ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 2026 ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਪੰਜਾਬ ਪਹੁੰਚ ਗਈਆਂ ਹਨ । ਇਸ ਦੌਰਾਨ ਖਿਡਾਰੀਆਂ ਅਤੇ ਸਹਾਇਤਾ ਸਟਾਫ ਦਾ ਢੋਲ ਦੀਆਂ ਤਾਲਾਂ , ਸਥਾਨਕ ਕਲਾਕਾਰਾਂ ਵੱਲੋਂ ਭੰਗੜੇ ਦੇ ਦਿਲ -ਖਿੱਚਵੇਂ ਪ੍ਰਦਰਸ਼ਨ ਅਤੇ ਰੰਗੀਨ ਫੁਲਕਾਰੀਆਂ ਨਾਲ ਸਵਾਗਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਖੁੱਲ੍ਹ-ਦਿਲੀ ਪਰਾਹੁਣਚਾਰੀ ਦੀ ਸੰਖੇਪ ਝਲਕ ਦੇਖਣ ਨੂੰ ਮਿਲੀ।

ਜ਼ਿਕਰਯੋਗ ਹੈ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਤੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ , ਚੋਟੀ ਦੀਆਂ ਏਸ਼ੀਆਈ ਹਾਕੀ ਟੀਮਾਂ ਦੇ ਦਿਲਚਸਪ ਮੁਕਾਬਲੇ ਦਾ ਗਵਾਹ ਬਣਨ ਜਾ ਰਿਹਾ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੂਰਨਾਮੈਂਟ ‘ਚ ਭਾਗ ਲੈਣ ਵਾਲੇ ਸਾਰੇ ਦੇਸ਼ਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਨਿਰਵਿਘਨ ਲੌਜਿਸਟਿਕਸ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ।

ਦੱਖਣੀ ਕੋਰੀਆਈ ਦਲ 20 ਮੈਂਬਰੀ ਟੀਮ ਦੇ ਨਾਲ ਪਹੁੰਚਿਆ ਹੈ, ਜਿਸ ਵਿੱਚ ਕਿਮ ਜੈਹਯੋਂਗ ਅਤੇ ਸੋਨ ਤਾਇਮੀਨ ਗੋਲਕੀਪਰ ਵਜੋਂ ਖੇਡਣਗੇ ਜਦਕਿ ਬਾਕੀ ਖਿਡਾਰੀਆਂ ਵਿੱਚ ਪਾਰਕ ਗਿਓਨੋਵੂ,ਜਿਓਂਗ ਜੰਸੀਓਂਗ,ਗੋ ਸੌਂਗ ਹੂਨ, ਕਿਮ ਜੈਹੋ, ਸੋਨ ਡੇਨ, ਕਿਮ ਯੋਂਗ ਬੋਕ, ਚੁਨ ਸੇਮਿਨ, ਸੋਂਗ ਜੀਓਂਗਸੀਓਬ, ਯੂ ਹਯੋਗੁਕ, ਕੋਂਗ ਯੂਨਹੋ, ਓਮ ਜੂਨਯੋਂਗ, ਕਵੋਨ ਯੇਚਨ, ਸੋਂਗ ਹਾਇਸੋਂਗ, ਬੇ ਸੋਂਗ ਮਿਨ, ਹਾਨ ਸੰਗਜੁਨ, ਕਿਮ ਡੇਹਯੂਨ, ਚੋਈ ਗਾਜਿਨ ਅਤੇ ਕਿਮ ਡੋਂਗਗੇਓਨ ਸ਼ਾਮਲ ਹਨ।

ਸੂਬਾ ਸਰਕਾਰ ਨੇ ਟੀਮਾਂ ਦੀ ਰਿਹਾਇਸ਼, ਆਵਾਜਾਈ, ਸੁਰੱਖਿਆ ਅਤੇ ਅਭਿਆਸ ਸਬੰਧੀ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ ਤਾਂ ਜੋ ਪੂਰੇ ਟੂਰਨਾਮੈਂਟ ਦੌਰਾਨ ਸੁਚਾਰੂ ਅਤੇ ਯਾਦਗਾਰੀ ਅਨੁਭਵ ਯਕੀਨੀ ਬਣਾਇਆ ਜਾ ਸਕੇ। ਇਹ ਤਿਆਰੀਆਂ ਅੰਤਰਰਾਸ਼ਟਰੀ ਖੇਡ ਸਮਾਗਮਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।ਟੂਰਨਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਹੁਣ ਪੰਜਾਬ ਵਿੱਚ ਹਨ, ਇਸ ਲਈ ਖੇਡ ਪ੍ਰੇਮੀਆਂ ਵਿੱਚ ਟੂਰਨਾਮੈਂਟ ਲਈ ਤਾਂਘ ਅਤੇ ਉਮੀਦਾਂ ਵਧ ਰਹੀਆਂ ਹਨ I ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਉੱਚ-ਤੀਬਰਤਾ ਵਾਲੇ ਹਾਕੀ ਐਕਸ਼ਨ ਦੇਖਣ ਨੂੰ ਮਿਲ ਸਕਦੇ ਹਨ । ਜਲੰਧਰ ਅਤੇ ਮੋਹਾਲੀ ਵਿੱਚ ਵੱਕਾਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਨਾ ਸਿਰਫ ਭਾਰਤੀ ਹਾਕੀ ਵਿੱਚ ਪੰਜਾਬ ਦੇ ਸਥਾਈ ਯੋਗਦਾਨ ਨੂੰ ਹੋਰ ਉਜਾਗਰ ਕਰੇਗੀ ਸਗੋਂ ਖੇਡਾਂ ਲਈ ਦੇਸ਼ ਦੇ ਪ੍ਰਮੁੱਖ ਕੇਂਦਰਾਂ ਵਜੋਂ ਇਸਦੀ ਸਾਖ਼ ਅਤੇ ਰੁਤਬੇ ਨੂੰ ਵੀ ਮਜ਼ਬੂਤ ਕਰੇਗੀ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top