• Home
  • Punjabi News
  • ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ
Image

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਚੰਡੀਗੜ੍ਹ, 26 ਅਕਤੂਬਰ:-ਅਮਰਜੀਤ ਸਿੰਘ ਚਾਵਲਾ ਰੇਪ ਕੇਸ ਵਿੱਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਦੀ ਅੱਜ (26 ਅਕਤੂਬਰ 2026) SIT ਸਾਹਮਣੇ ਪੇਸ਼ੀ ਹੈ। ਇਸ ਮਾਮਲੇ ਵਿੱਚ ਪੁੱਛਗਿੱਛ ਲਈ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ SIT ਵੱਲੋਂ ਸੰਮਨ ਭੇਜੇ ਗਏ ਹਨ। ਗੌਰਤਲਬ ਹੈ ਕਿ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਹੋਏ ਗੰਭੀਰ ਇਲਜ਼ਾਮਾਂ ਅਤੇ ਜਬਰ-ਜਨਾਹ ਦੇ ਮਾਮਲੇ ਦੀ ਜਾਂਚ SIT ਕਰ ਰਹੀ ਹੈ। ਵਿਰਸਾ ਸਿੰਘ ਵਲਟੋਹਾ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਦਕਿ ਸਰਬਜੀਤ ਝਿੰਜਰ ਨੂੰ ਦੁਪਹਿਰ 2 ਵਜੇ ਪੇਸ਼ ਹੋਣ ਲਈ ਬੁਲਾਇਆ ਗਿਆ ਹੈ। ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਥਿਤ ਪੰਜਾਬ ਪੁਲਿਸ ਅਫ਼ਸਰਜ਼ ਇੰਸਟੀਚਿਊਟ ਵਿੱਚ ਇਹਨਾਂ ਦੀ ਪੇਸ਼ੀ ਹੋਣੀ ਹੈ।ਦੱਸਣਯੋਗ ਹੈ ਕਿ ਅਮਰਜੀਤ ਚਾਵਲਾ ਕੇਸ ਵਿੱਚ ਵਲਟੋਹਾ ਅਤੇ ਝਿੰਜਰ ਤੇ ਵੱਡੇ ਇਲਜ਼ਾਮ ਲੱਗੇ ਹਨ। ਚਾਵਲਾ ਕੇਸ ਵਿੱਚ ਇਹਨਾਂ ਦੋਵਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਹਨਾਂ ਨੇ ਬਹਿਰੀਨ ਵਾਲੀ ਮਹਿਲਾ ਦੀ ਟਿਕਟ ਬੁੱਕ ਕਰਕੇ ਉਸਨੂੰ ਬਹਿਰੀਨ ਤੋਂ ਭਾਰਤ ਬੁਲਾਉਣ ਦੇ ਇਲਜ਼ਾਮ ਲੱਗੇ ਹਨ। SIT ਵੱਲੋਂ ਬਹਿਰੀਨ ਤੋਂ ਮਹਿਲਾ ਨੂੰ ਲਿਆਉਣ ਅਤੇ ਇਸ ਪੂਰੇ ਮਾਮਲੇ ਵਿੱਚ ਇਹਨਾਂ ਦੀ ਭੂਮਿਕਾ ਨੂੰ ਲੈ ਕੇ ਸਵਾਲ-ਜਵਾਬ ਕੀਤੇ ਜਾਣਗੇ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top