• Home
  • Punjabi News
  • Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
Image

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 26 ਅਕਤੂਬਰ-2026 : ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਜਿਥੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ, ਉਥੇ ਹੀ ਹੈਲੀਕਾਪਟਰ ਰਾਹੀਂ ਨਗਰ ਕੀਰਤਨ ’ਤੇ ਕੀਤੀ ਫੁੱਲਾਂ ਦੀ ਵਰਖਾ ਨੇ ਅਲੌਕਿਕ ਦ੍ਰਿਸ਼ ਸਿਰਜਿਆ।

ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਆ।ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮਾ-ਭਗਤੀ, ਨਿਮਰਤਾ, ਸਹਿਣਸ਼ੀਲਤਾ ਅਤੇ ਉੱਚੇ-ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ। ਗੁਰੂ ਸਾਹਿਬ ਨੇ ਆਪਣਾ ਸਮੁੱਚਾ ਜੀਵਨ ਗੁਰੂ-ਭਗਤੀ, ਸੇਵਾ ਅਤੇ ਲੋਕਾਈ ਦੀ ਭਲਾਈ ਨੂੰ ਸਮਰਪਿਤ ਕਰਦਿਆਂ ਨਿਸ਼ਕਾਮ ਸੇਵਾ ਦੀ ਅਜਿਹੀ ਅਦੁੱਤੀ ਮਿਸਾਲ ਕਾਇਮ ਕੀਤੀ, ਜੋ ਸਮੁੱਚੀ ਮਾਨਵਤਾ ਲਈ ਸਦੀਵੀ ਪ੍ਰੇਰਨਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਸਿਧਾਂਤਾਂ ਨੂੰ ਪ੍ਰਫੁੱਲਿਤ ਕਰਨ, ਗੁਰਮਤਿ ਵਿਚਾਰਧਾਰਾ ਦਾ ਪਸਾਰ ਕਰਨ ਅਤੇ ਮਨੁੱਖਤਾ ਨੂੰ ਅਧਿਆਤਮਕ, ਧਾਰਮਿਕ ਤੇ ਸਮਾਜਿਕ ਜੀਵਨ ਦੀ ਸਹੀ ਸੇਧ ਦੇਣ ਲਈ ਮਹਾਨ ਕਾਰਜ ਕੀਤੇ। ਗੁਰੂ ਸਾਹਿਬ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਨਿਮਰਤਾ, ਸੇਵਾ, ਸਿਮਰਨ ਅਤੇ ਪਰਉਪਕਾਰ ਦੇ ਗੁਣਾਂ ਨੂੰ ਅਪਣਾ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ।ਐਡਵੋਕੇਟ ਧਾਮੀ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਜੀਵਨ ਅੰਦਰ ਨਿਮਰਤਾ, ਨਿਸ਼ਕਾਮ ਸੇਵਾ, ਨਾਮ ਸਿਮਰਨ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਅਸੀਂ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਸਮਾਜ ਅੰਦਰ ਪ੍ਰੇਮ, ਸਦਭਾਵਨਾ, ਸੇਵਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਪ੍ਰਫੁੱਲਿਤ ਕਰ ਸਕਦੇ ਹਾਂ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top