• Home
  • Punjabi News
  • Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ
Image

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ।

ਚੰਡੀਗੜ੍ਹ, 28 ਅਕਤੂਬਰ:- ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਮਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਅੱਜ ਮਿਤੀ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।ਜਥੇਦਾਰ ਨੇ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ, ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਸਰਕਾਰਾਂ ਨੇ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਜਵਾਨੀ ਲਈ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਸ. ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ ਪਰ ਗੁਰੂ ਸਾਹਿਬਾਨ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਿਆ ਹੈ ਅਤੇ ਗੁਰਮਤਿ ਅਨੁਸਾਰੀ ਇੱਕ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿੱਚ ਜੋੜਣ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ ਉਨ੍ਹਾਂ ਦਾ ਪੂਰਨ ਬਾਈਕਾਟ ਹੋਵੇ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top