• Home
  • Punjabi News
  • ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ
Image

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੰਡੀਗੜ੍ਹ, 28 ਅਕਤੂਬਰ:-ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਸ਼੍ਰੀ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ਲਾਗੂ ਕਰਨ ਦੇ ਉਪਾਵਾਂ ‘ਤੇ ਜ਼ੋਰ ਦਿੱਤਾ।

ਮੁੱਖ ਚੋਣ ਅਫ਼ਸਰ,ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top