• Home
  • Punjabi News
  • Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ
Image

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

ਚੰਡੀਗੜ੍ਹ, 30 ਅਕਤੂਬਰ 2026 :- ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਚੌਧਰੀ ਸ਼ਿਆਮ ਲਾਲ ਮਾਜਰੀਆ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕਾਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਸਬੰਧੀ ਨਿਊ ਚੰਡੀਗੜ੍ਹ ਨੇੜਲੇ ਪਿੰਡ ਮਾਜਰੀਆ ਵਿੱਚ ਸ਼ਿਆਮ ਲਾਲ ਮਾਜਰੀਆ ਦੀ ਰਿਹਾਇਸ਼ ’ਤੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।ਢਿੱਲੋਂ ਨੇ ਕਿਹਾ ਕਿ ਸ਼ਿਆਮ ਲਾਲ ਮਾਜਰੀਆ ਦੇ ਭਾਜਪਾ ਵਿੱਚ ਆਉਣ ਨਾਲ ਮੋਹਾਲੀ ਜ਼ਿਲ੍ਹੇ ਸਮੇਤ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕੇਂਦਰ ਸਰਕਾਰ ਦੀਆਂ ਗਰੀਬਾਂ, ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।ਇਸ ਮੌਕੇ ਸ਼ਿਆਮ ਲਾਲ ਮਾਜਰੀਆ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਭਾਜਪਾ ਨੂੰ ਮੋਹਾਲੀ ਜ਼ਿਲ੍ਹੇ ਅਤੇ ਪੂਰੇ ਪੰਜਾਬ ਵਿੱਚ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।

ਸਮਾਗਮ ਵਿੱਚ ਹਰਿਆਣਾ ਸਰਕਾਰ ਦੇ ਸ਼ਿਵਾਲਿਕ ਬੋਰਡ ਦੇ ਚੇਅਰਮੈਨ ਓਮ ਪ੍ਰਕਾਸ਼, ਪੰਜਾਬ ਭਾਜਪਾ ਦੇ ਲੀਗਲ ਇੰਚਾਰਜ ਐਡਵੋਕੇਟ ਐਨ.ਕੇ. ਵਰਮਾ, ਉਪ ਪ੍ਰਧਾਨ ਰਣਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਮਹਿਲਾ ਮੋਰਚਾ ਦੀ ਉਪ ਪ੍ਰਧਾਨ ਆਭਾ ਬਾਂਸਲ ਅਤੇ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top