• Home
  • Punjabi News
  • ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ
Image

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ।

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ

ਚੰਡੀਗੜ੍ਹ, 30 ਅਕਤੂਬਰ:-ਕਸਬਾ ਬੁਢਲਾਡਾ ਵਿਖੇ ਲੋਕਾਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਨੂੰ ਕਥਿਤ ਤੌਰ ’ਤੇ ਚਿੱਟੇ (ਹੈਰੋਇਨ) ਦਾ ਸੇਵਨ ਕਰਦੇ ਹੋਏ ਫੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮ ਨੂੰ ਘੇਰਨ ਵਾਲੇ ਲੋਕਾਂ ਨੇ ਦੋਸ਼ ਲਾਇਆ ਕਿ ਉਸ ਦੀ ਜੇਬ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਇੱਕ ਛੋਟੀ ਪੁੜੀ ਬਰਾਮਦ ਹੋਈ ਹੈ। ਉਨ੍ਹਾਂ ਨੇ ਉਸ ਨੂੰ ਸੜਕ ‘ਤੇ ਬਿਠਾ ਦਿੱਤਾ ਅਤੇ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ।ਇਸ ਘਟਨਾ ਤੋਂ ਬਾਅਦ, ਭੀੜ ਨੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਲੋਕਾਂ ਦੇ ਰੋਹ ਨੂੰ ਦੇਖਦੇ ਹੋਏ, ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੁਢਲਾਡਾ ਪੁਲਿਸ ਵੱਲੋਂ ਸਬੰਧਤ ਮੁਲਾਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਇਸ ਤੋਂ ਬਾਅਦ ਪੁਲਿਸ ਨੇ ਥਾਣਾ ਬੁਢਲਾਡਾ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਸਹਿਜਪ੍ਰੀਤ ਜਹਾਨ ਖੇਲਾਂ ਵਿਖੇ ਟ੍ਰੇਨਿੰਗ ਕਰ ਰਿਹਾ ਸੀ ਅਤੇ ਉਸ ਦੀ ਡਿਊਟੀ ਬੁਢਲਾਡਾ ਵਿਖੇ ਲਗਾਈ ਗਈ ਸੀ। ਇਸ ਦੌਰਾਨ ਸ਼ਹਿਰ ਵਿੱਚ ਲੋਕਾਂ ਨੇ ਉਸ ਨੂੰ ਕਥਿਤ ਤੌਰ ’ਤੇ ਨਸ਼ੇ ਦਾ ਸੇਵਨ ਕਰਦੇ ਹੋਏ ਫੜ ਲਿਆ। ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਇਸ ਦੇ ਆਧਾਰ ’ਤੇ ਥਾਣਾ ਬੁਢਲਾਡਾ ਵਿਖੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top