• Home
  • Punjabi News
  • Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ
Image

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

ਮਾਨਸਾ, 2 ਨਵੰਬਰ 2026: ਕਿਸਾਨ ਆਗੂ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਦੋਸ਼ੀਆਂ ਦਾ 10 ਦਿਨਾਂ ਦਾ ਰਿਮਾਂਡ ਮੰਗਿਆ।ਪੁਲਿਸ ਵੱਲੋਂ ਦਲੀਲ ਦਿੱਤੀ ਗਈ ਕਿ ਲੱਖਾ ਸਿਧਾਣਾ ਤੋਂ ਉਸ ਦਾ ਮੋਬਾਈਲ ਫੋਨ ਬਰਾਮਦ ਕਰਵਾਉਣਾ ਹੈ। ਪਰ ਅਦਾਲਤ ਨੇ ਪੁਲਿਸ ਦੀ ਮੰਗ ਨੂੰ ਮਨਜ਼ੂਰ ਨਹੀਂ ਕੀਤਾ ਅਤੇ ਦੋਵਾਂ ਦੋਸ਼ੀਆਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।ਦੱਸ ਦੇਈਏ ਕਿ ਮਾਨਸਾ ਵਿੱਚ ਦਲਜੀਤ ਸਿੰਘ ਦੀ ਲਾਸ਼ ਨੂੰ ਧਰਨਾ ਸਥਾਨ ‘ਤੇ ਲੈ ਕੇ ਜਾਣ ਦੌਰਾਨ ਹੋਏ ਵਿਵਾਦ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਪੁਲਿਸ ਨੇ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਲੱਖਾ ਸਿਧਾਣਾ ਅਤੇ ਮੋਹਨੀਤ ਸ਼ੇਰੋਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ।ਅੱਜ ਰਿਮਾਂਡ ਖ਼ਤਮ ਹੋਣ ‘ਤੇ ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਅਦਾਲਤ ਤੋਂ ਰਿਮਾਂਡ ਮੰਗਿਆ।ਉੱਥੇ ਹੀ, ਲੱਖਾ ਸਿਧਾਣਾ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਇੱਕ ਅਰਜ਼ੀ ਦਾਖ਼ਲ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਕਿ ਲੱਖਾ ਸਿਧਾਣਾ ਦੀ ਸਿਹਤ ਠੀਕ ਨਹੀਂ ਹੈ ਅਤੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਜਾਂਚ ਲਈ ਲੈ ਕੇ ਜਾਇਆ ਜਾਵੇ। ਇਸ ‘ਤੇ ਅਦਾਲਤ ਨੇ ਪੁਲਿਸ ਨੂੰ ਉਸ ਦੀ ਸਿਹਤ ਦੀ ਜਾਂਚ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਦੇ ਨਿਰਦੇਸ਼ ਦਿੱਤੇ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top