• Home
  • Punjabi News
  • ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
Image

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਨੂੰ ਸ਼ਰਧਾ, ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿੱਚ ਅੱਜ SGPC ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਸੇਵਾ ਸੁਸਾਇਟੀਆਂ ਅਤੇ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਆਗਾਮੀ ਗੁਰਪੁਰਬ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਅਤੇ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਨਵੰਬਰ ਤੋਂ 25 ਨਵੰਬਰ ਤੱਕ ਪਵਿੱਤਰ ਨਗਰੀ ਅੰਦਰ ਵੱਖ-ਵੱਖ ਗੁਰਮਤਿ ਸਮਾਗਮ ਸਜਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਵਿਸ਼ਾਲ ਨਗਰ ਕੀਰਤਨ, ਗੁਰਬਾਣੀ ਕੀਰਤਨ, ਧਾਰਮਿਕ ਦੀਵਾਨ, ਕੀਰਤਨ ਦਰਬਾਰ, ਅੰਮ੍ਰਿਤ ਸੰਚਾਰ ਅਤੇ ਹੋਰ ਧਾਰਮਿਕ ਸਮਾਗਮ ਸ਼ਾਮਲ ਹੋਣਗੇ। SGPC ਵੱਲੋਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ।23 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨਪ੍ਰਾਪਤ ਪ੍ਰੋਗਰਾਮ ਅਨੁਸਾਰ 23 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ। ਇਹ ਨਗਰ ਕੀਰਤਨ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਰਸਤਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਗੱਤਕਾ ਪਾਰਟੀਆਂ ਆਪਣੇ ਜੌਹਰ ਦਿਖਾਉਣਗੀਆਂ, ਜਦਕਿ ਕੀਰਤਨੀ ਜਥੇ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਉਣਗੀਆਂ।

ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਲਗਾਤਾਰ ਸਜਣਗੇ ਧਾਰਮਿਕ ਦੀਵਾਨਗੁਰਪੁਰਬ ਸਮਾਗਮਾਂ ਦੀ ਲੜੀ ਤਹਿਤ 23 ਨਵੰਬਰ ਸ਼ਾਮ 4 ਵਜੇ ਤੋਂ 25 ਨਵੰਬਰ ਸਵੇਰੇ 9 ਵਜੇ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਜਦਕਿ ਢਾਡੀ ਅਤੇ ਕਵੀਸ਼ਰੀ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸੰਗ ਸਾਂਝੇ ਕਰਕੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਗੇ। ਇਸ ਦੌਰਾਨ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਲਗਾਤਾਰ ਜਾਰੀ ਰਹੇਗਾ।24 ਨਵੰਬਰ ਨੂੰ ਹੋਵੇਗੀ ਦੀਪਮਾਲਾ, ਅੰਮ੍ਰਿਤ ਸੰਚਾਰ ਦਾ ਵੀ ਹੋਵੇਗਾ ਪ੍ਰਬੰਧਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿੱਚ 24 ਨਵੰਬਰ ਨੂੰ ਸ਼ਾਮ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਇਸ ਮੌਕੇ ਪਵਿੱਤਰ ਨਗਰੀ ਦੇ ਧਾਰਮਿਕ ਅਸਥਾਨਾਂ ਨੂੰ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ ਅਤੇ ਗੁਰਪੁਰਬ ਦੀ ਖੁਸ਼ੀ ਵਿੱਚ ਸੰਗਤਾਂ ਵੱਲੋਂ ਸ਼ਰਧਾ ਨਾਲ ਗੁਰਪੁਰਬ ਮਨਾਇਆ ਜਾਵੇਗਾ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ, ਜਿਸ ਵਿੱਚ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਣੀ ਸ਼ਮੂਲੀਅਤ ਕਰ ਸਕਣਗੇ।

ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਨੂੰ ਸਹਿਯੋਗ ਦੀ ਅਪੀਲਮੀਟਿੰਗ ਦੌਰਾਨ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਮਨੁੱਖਤਾ ਲਈ ਮਹਾਨ ਅਧਿਆਤਮਿਕ ਮਹੱਤਵ ਰੱਖਦਾ ਹੈ। ਇਸ ਲਈ ਸਮਾਗਮਾਂ ਨੂੰ ਸਿਰਫ਼ ਧਾਰਮਿਕ ਰਸਮਾਂ ਤੱਕ ਸੀਮਤ ਨਾ ਰੱਖਦਿਆਂ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸਿਧਾਂਤਾਂ ਨੂੰ ਵੀ ਸੰਗਤਾਂ ਤੱਕ ਪਹੁੰਚਾਇਆ ਜਾਵੇ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਸੁਝਾਅ ਪੇਸ਼ ਕੀਤੇ ਅਤੇ ਗੁਰਪੁਰਬ ਮੌਕੇ ਵੱਖ-ਵੱਖ ਸੇਵਾਵਾਂ ਨਿਭਾਉਣ ਲਈ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।ਦੇਸ਼-ਵਿਦੇਸ਼ ਤੋਂ ਪਹੁੰਚਦੀਆਂ ਹਨ ਲੱਖਾਂ ਸੰਗਤਾਂਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਹੋਣ ਕਰਕੇ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਤੇ ਅਹਿਮ ਸਥਾਨ ਹਾਸਲ ਹੈ। ਇਸੇ ਪਵਿੱਤਰ ਧਰਤੀ ‘ਤੇ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਤੀਤ ਕੀਤਾ ਅਤੇ ਲੋਕਾਈ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਮਹਾਨ ਸੰਦੇਸ਼ ਦਿੱਤਾ। ਇੱਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੁੱਚੀ ਸਿੱਖ ਸੰਗਤ ਲਈ ਅਥਾਹ ਸ਼ਰਧਾ ਦਾ ਕੇਂਦਰ ਹੈ। ਹਰ ਸਾਲ ਪ੍ਰਕਾਸ਼ ਗੁਰਪੁਰਬ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਵਾਰ ਵੀ ਚਾਰ ਦਿਨ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਪਵਿੱਤਰ ਨਗਰੀ ਵਿੱਚ ਗੁਰਪੁਰਬ ਨੂੰ ਲੈ ਕੇ ਸੰਗਤਾਂ ਅੰਦਰ ਹੁਣ ਤੋਂ ਹੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

ਮਾਨਸਾ, 2 ਨਵੰਬਰ 2026: ਕਿਸਾਨ ਆਗੂ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top