ਚੰਡੀਗੜ੍ਹ, 5 ਨਵੰਬਰ:- ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ ਸਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਮਾਨਸਾ ਦੀ ਅਦਾਲਤ ਵੱਲੋਂ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਅਦਾਲਤ ਨੇ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਸਨ। ਲੱਖਾ ਸਿਧਾਣਾ ਅਤੇ ਮੋਹਨਜੀਤ ਪਿਛਲੇ 12 ਦਿਨਾਂ ਤੋਂ ਹਿਰਾਸਤ ਵਿੱਚ ਸਨ। ਸਰਕਾਰ ਅਤੇ ਐਕਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਦੋਵਾਂ ਨੂੰ ਰਿਹਾਅ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ।

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ
Releated Posts
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ
ਲੰਡਨ, 5 ਨਵੰਬਰ – ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ…
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ
ਚੰਡੀਗੜ੍ਹ, 5 ਨਵੰਬਰ 2026:- ਪੰਜਾਬ ਭਰ ਦੇ ਵਿਦਿਆਰਥੀਆਂ ਲਈ ਸਿਵਲ ਸੇਵਾਵਾਂ ਦੀ ਤਿਆਰੀ ਨੂੰ ਪਹੁੰਚਯੋਗ ਬਣਾਉਣ ਦੇ ਮੰਤਵ…
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…













