• Home
  • Uncategorized
  • ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਗਿਆਨ ਮੁਕਾਬਲੇ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ
Image

ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਗਿਆਨ ਮੁਕਾਬਲੇ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਗਿਆਨ ਮੁਕਾਬਲੇ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ 23 ਦਸੰਬਰ (ਪਰਵਿੰਦਰ ਸਿੰਘ ਕੰਧਾਰੀ)

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੋਰਾਂਵਾਲੀ ਵਿਖੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ  ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੇ ਗੁਰਮਿਤ ਗਿਆਨ ਸਵਾਲ-ਜਵਾਬ ਮੁਕਾਬਲੇ ਦੇ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਗੁਰਮਤ ਗਿਆਨ, ਸੱਚਾਈ, ਹਿੰਮਤ ਅਤੇ ਕੁਰਬਾਨੀ ਦੀ ਭਾਵਨਾ ਪੈਦਾ ਕਰਨੀ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਨੂੰ ਆਪਣੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਵਿਦਿਆਰਥੀਆਂ ਦੇ ਆਤਮਿਕ ਤੇ ਨੈਤਿਕ ਵਿਕਾਸ ਵਿੱਚ ਸਹਾਇਕ ਸਾਬਤ ਹੁੰਦੇ ਹਨ। ਉਨ੍ਹਾਂ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਨੂੰ 2 ਲੱਖ ਰੁਪਏ ਦੀ ਰਾਸ਼ੀ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ।

ਇਸ ਮੌਕੇ ਪ੍ਰਿੰਸੀਪਲ ਸ੍ਰੀ ਵਰਿੰਦਰ ਮਲਹੋਤਰਾ, ਸਰਪੰਚ ਸਰਬਜੀਤ ਸਿੰਘ, ਸ੍ਰੀ ਦਵਿੰਦਰ ਸੈਫੀ, ਸੁਨੀਤਾ ਬਾਘਲਾ, ਸੁਰਿਦਰ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਅਮਨਦੀਪ ਸਿੰਘ, ਵਨੀਤਾ, ਧਵਨ, ਨਵਦੀਪ ਕੌਰ, ਜਗਦੀਸ਼ ਕੌਰ, ਲਵਜੋਤ ਸਿੰਘ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
3 Comments Text
  • Tina632 says:
    Your comment is awaiting moderation. This is a preview; your comment will be visible after it has been approved.
    https://shorturl.fm/3XIDT
  • Gwendolyn1926 says:
    Your comment is awaiting moderation. This is a preview; your comment will be visible after it has been approved.
    Fast indexing of website pages and backlinks on Google https://is.gd/r7kPlC
  • Johnny2936 says:
    Your comment is awaiting moderation. This is a preview; your comment will be visible after it has been approved.
    Refer friends, earn cash—sign up now!
  • Leave a Reply

    Your email address will not be published. Required fields are marked *

    Scroll to Top