• Home
  • Uncategorized
  • ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ।
Image

ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ।

ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਕੋਟਕਪੂਰਾ 23 ਦਸੰਬਰ (ਪਰਵਿੰਦਰ ਸਿੰਘ ਕੰਧਾਰੀ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਆਵੇ। ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

ਇਸ ਮੌਕੇ ਬੀ.ਡੀ.ਪੀ.ਓ ਵਿਕਾਸ ਸ਼ਰਮਾ, ਸਰਪੰਚ ਸਰਬਜੀਤ ਸਿੰਘ, ਬੀ.ਐਲ.ਓ ਸਰੋਜ, ਬੀ.ਐਲ.ਓ ਅਰਵਿੰਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
5 Comments Text
  • Mason3140 says:
    Your comment is awaiting moderation. This is a preview; your comment will be visible after it has been approved.
    https://shorturl.fm/LkDKz
  • Leonard3400 says:
    Your comment is awaiting moderation. This is a preview; your comment will be visible after it has been approved.
    https://shorturl.fm/gMoHt
  • Austin4329 says:
    Your comment is awaiting moderation. This is a preview; your comment will be visible after it has been approved.
    https://shorturl.fm/EqnvQ
  • Annie3137 says:
    Your comment is awaiting moderation. This is a preview; your comment will be visible after it has been approved.
    https://shorturl.fm/1ypZ1
  • Marisa1198 says:
    Your comment is awaiting moderation. This is a preview; your comment will be visible after it has been approved.
    Hello https://is.gd/tvHMGJ
  • Leave a Reply

    Your email address will not be published. Required fields are marked *

    Scroll to Top