• Home
  • Uncategorized
  • ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਡਾ. ਹਰਕੀਰਤ ਗਿੱਲ, ਐਸ.ਐਮ.ਓ., ਅਤੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਨੂੰ 32000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਦੋਵੇਂ ਮੁਲਜ਼ਮ ਕਮਿਊਨਿਟੀ ਹੈਲਥ ਸੈਂਟਰ ਸਿੱਧਵਾਂ ਬੇਟ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਹਨ। ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸਿਹਤ ਕਰਮਚਾਰੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਿੱਧਵਾਂ ਬੇਟ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਆਡਿਟ ਚੱਲ ਰਿਹਾ ਸੀ, ਜਿਸ ਦੇ ਸਬੰਧ ਵਿੱਚ ਡਾ. ਹਰਕੀਰਤ ਗਿੱਲ ਐਸ.ਐਮ.ਓ. ਨੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਕਮਿਊਨਿਟੀ ਹੈਲਥ ਸੈਂਟਰ, ਸਿੱਧਵਾਂ ਬੇਟ ਰਾਹੀਂ ਸਿੱਧਵਾਂ ਬੇਟ ਸੀਐਚਸੀ ਵਿਖੇ ਤਾਇਨਾਤ ਲਗਭਗ 50 ਕਰਮਚਾਰੀਆਂ ਤੋਂ ਆਡਿਟ ਟੀਮ ਨੂੰ ਰਿਸ਼ਵਤ ਦੇਣ ਦੇ ਨਾਂਅ ‘ਤੇ ਪ੍ਰਤੀ ਕਰਮਚਾਰੀ 2500 ਤੋਂ 6000 ਰੁਪਏ ਰਿਸ਼ਵਤ ਮੰਗੀ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਈ.ਓ.ਡਬਲਯੂ. ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 32,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ ਡਾ. ਹਰਕੀਰਤ ਗਿੱਲ ਐਸ.ਐਮ.ਓ. ਸਿੱਧਵਾਂ ਬੇਟ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਰੇਡ ਦੌਰਾਨ, ਡਾ. ਹਰਕੀਰਤ ਗਿੱਲ ਐਸ.ਐਮ.ਓ. ਦੇ ਪਰਸ ਵਿੱਚੋਂ ਕੁੱਲ 1,04,500 ਰੁਪਏ ਅਤੇ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਕੋਲੋਂ 1,07,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। ਇਸ ਸਬੰਧ ਵਿੱਚ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
2 Comments Text
  • Josephine3496 says:
    Your comment is awaiting moderation. This is a preview; your comment will be visible after it has been approved.
    Apply now and unlock exclusive affiliate rewards!
  • Dane155 says:
    Your comment is awaiting moderation. This is a preview; your comment will be visible after it has been approved.
    Join our affiliate program and watch your earnings skyrocket—sign up now!
  • Leave a Reply

    Your email address will not be published. Required fields are marked *

    Scroll to Top