• Home
  • Uncategorized
  • ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਸਿਟੀਜਨ ਨਾਲ ਕੀਤਾ ਯੋਗਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਸਿਟੀਜਨ ਨਾਲ ਕੀਤਾ ਯੋਗਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਸਿਟੀਜਨ ਨਾਲ ਕੀਤਾ ਯੋਗਾ

ਕੋਟਕਪੂਰਾ, 31 ਜਨਵਰੀ (ਪ੍ਰਵਿੰਦਰ ਸਿੰਘ ਕੰਧਾਰੀ   ) :- ਪੰਜਾਬ ਸਰਕਾਰ ਦੇ ਪ੍ਰੋਜੈਕਟ ਸੀ.ਐਮ. ਯੋਗਸ਼ਾਲਾ ਦੀ ਯੋਗਾ ਕਲਾਸ ਵਿੱਚ ਅਚਾਨਕ ਪਹੁੰਚੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨਾਲ ਆ ਕੇ ਯੋਗਾ ਕਲਾਸ ਲਾਈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪ੍ਰੋਫੈਸਰ ਹਰਬੰਸ ਸਿੰਘ ਪਦਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਉਨ੍ਹਾਂ ਵੱਲੋਂ ਪਿਛਲੇ 12 ਸਾਲ ਤੋਂ ਯੋਗਾ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਵੱਲੋਂ ਲਾਏ ਗਏ ਯੋਗਾ ਟਰੇਨਰ ਹੁਣ ਲਗਾਤਾਰ ਸਵੇਰੇ ਇੱਕ ਘੰਟੇ ਦੀ ਯੋਗਾ ਕਲਾਸ ਲਾ ਰਹੇ ਹਨ। ਯੋਗਾ ਸਿਹਤ ਤੰਦਰੁਸਤੀ ਵਾਸਤੇ ਹਰੇਕ ਮਨੁੱਖ ਨੂੰ ਕਰਨਾ ਚਾਹੀਦਾ ਹੈ।

 ਜਨਰਲ ਸਕੱਤਰ ਮੁਖਤਿਆਰ ਸਿੰਘ ਮੱਤਾ, ਖਜਾਨਚੀ ਮਾ. ਸੋਮਨਾਥ ਅਰੋੜਾ, ਚੇਅਰਮੈਨ ਡਾ. ਦੇਵਰਾਜ ਮੋਗੇਵਾਲੇ, ਐਗਜੈਕਟਿਵ ਮੈਂਬਰ ਅਸ਼ੋਕ ਕੁਮਾਰ ਅਰੋੜਾ, ਵਿਨੋਦ ਧਵਨ, ਕੁਲਬੀਰ ਸਿੰਘ ਮੱਕੜ, ਸੁਰਿੰਦਰ ਸਚਦੇਵਾ ਅਤੇ ਬਲਦੇਵ ਕਟਾਰੀਆ ਆਦਿ ਮੈਂਬਰਾਂ ਨੇ ਦੱਸਿਆ ਕਿ ਉਹ ਲਗਾਤਾਰ ਯੋਗਾ ਕਰਨ ਨਾਲ ਆਪਣੀ ਸਿਹਤ ਨੂੰ ਤੰਦਰੁਸਤ ਰੱਖਦੇ ਹਨ। ਇਸ ਮੌਕੇ ਸਪੀਕਰ ਸੰਧਵਾਂ ਨੇ ਯੋਗਾ ਦੀਆਂ ਕਿਰਿਆਵਾਂ ਖੁਦ ਕੀਤੀਆਂ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਨਗਰ ਵਿੱਚ ਨਵੇਂ ਯੋਗਾ ਟਰੇਨਰ ਤਿਆਰ ਕਰਕੇ ਭੇਜੇ ਜਾ ਰਹੇ ਹਨ। 

ਉਨ੍ਹਾਂ ਸੁਸਾਇਟੀ ਦੇ ਇਸ ਕਦਮ ਦੀ ਵੀ ਸ਼ਲਾਘਾ ਕੀਤੀ ਕਿ ਉਹ ਲੋਕਾਂ ਨੂੰ ਯੋਗਾ ਨਾਲ ਪਿਛਲੇ ਲੰਬੇ ਸਮੇਂ ਤੋਂ ਜੋੜ ਰਹੇ ਹਨ ਅਤੇ ਸਮਾਜ ਭਲਾਈ ਕਾਰਜਾਂ ਵਿੱਚ ਹਿੱਸਾ ਲੈ ਰਹੇ ਹਨ। ਇਸ ਮੌਕੇ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਦੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਦੋਨੋਂ ਸਵੈ ਸੇਵੀ ਸੰਸਥਾਵਾਂ ਦੇ ਆਪਸੀ ਸਹਿਯੋਗ ਦਾ ਜ਼ਿਕਰ ਕੀਤਾ।

 ਇਸ ਮੌਕੇ ਸੋਸਾਇਟੀ ਵੱਲੋਂ ਇਹ ਮੰਗ ਕੀਤੀ ਗਈ ਕਿ ਸੀਨੀਅਰ ਸਿਟੀਜਨ ਵਾਸਤੇ ਨਗਰ ਕੌਂਸਲ ਦੇ ਕਿਸੇ ਹਾਲ ਨੂੰ ਯੋਗਾ ਅਭਿਆਸ ਕਰਨ ਲਈ ਅਲਾਟ ਕੀਤਾ ਜਾਵੇ। ਇਸ ਸਬੰਧੀ ਸੁਸਾਇਟੀ ਦੇ ਮੈਂਬਰਾਂ ਨੇ ਮੰਗ ਪੱਤਰ ਸਪੀਕਰ ਸੰਧਵਾਂ ਨੂੰ ਦਿੱਤਾ ਅਤੇ ਸੀਨੀਅਰ ਸਿਟੀਜਨ ਦੇ ਲਈ ਹਰ ਇੱਕ ਦਫਤਰ ਵਿਚ ਖਾਸ ਸਹੂਲਤ ਦਿੱਤੇ ਜਾਣ ਦੀ ਬੇਨਤੀ ਕੀਤੀ। ਇਸ ਮੌਕੇ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਦੇ ਵੀ ਕਈ ਮੈਂਬਰਾਂ ਨੇ ਯੋਗਾ ਕਲਾਸ ਦੇ ਵਿੱਚ ਭਾਗ ਲਿਆ। ਅਖੀਰ ਵਿੱਚ ਸੁਸਾਇਟੀ ਦੇ ਜਨਰਲ ਸਕੱਤਰ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
1 Comments Text
  • Edmund672 says:
    Your comment is awaiting moderation. This is a preview; your comment will be visible after it has been approved.
    Start earning passive income—become our affiliate partner!
  • Leave a Reply

    Your email address will not be published. Required fields are marked *

    Scroll to Top