• Home
  • Uncategorized
  • ਸਪੀਕਰ ਸ. ਸੰਧਵਾਂ ਵੱਲੋਂ ਭਲਕੇ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਜਾਣਗੇ।

ਸਪੀਕਰ ਸ. ਸੰਧਵਾਂ ਵੱਲੋਂ ਭਲਕੇ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਜਾਣਗੇ।

ਸਪੀਕਰ ਸ. ਸੰਧਵਾਂ ਵੱਲੋਂ ਭਲਕੇ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਜਾਣਗੇ।

)ਫ਼ਰੀਦਕੋਟ, 13 ਫਰਵਰੀ 2026 (ਪਰਵਿੰਦਰ ਸਿੰਘ ਕੰਧਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮਿਤੀ 14 ਫਰਵਰੀ 2026 ਨੂੰ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਜਾਣਗੇ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਭਾਣਾ ਦੇ ਚੁਰਸਤੇ ਅਤੇ ਪਿੰਡ ਢੁੱਡੀ ਦੀ ਫਿਰਨੀ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਇਨ੍ਹਾਂ ਪ੍ਰੋਜੈਕਟਾਂ ਨਾਲ ਪਿੰਡਾਂ ਦੀ ਅੰਦਰੂਨੀ ਅਤੇ ਆਪਸੀ ਆਵਾਜਾਈ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰੇਕ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਨਵੀਆਂ ਸੜਕਾਂ ਦੇ ਨਿਰਮਾਣ ਨਾਲ ਇਲਾਕੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਹੋਰ ਸੁਖਾਲੀ ਬਣੇਗੀ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ , ਬਲਦੇਵ ਸਿੰਘ ਸਰਪੰਚ ਭਾਣਾ, ਜਲੌਰ ਸਿੰਘ ਸਰਪੰਚ ਢੁੱਡੀ, ਪੀ.ਏ.ਡੀ.ਬੀ. ਡਾਇਰੈਕਟਰ ਹਰਭਜਨ ਸਿੰਘ ਭਾਣਾ, ਪੀ.ਏ.ਡੀ.ਬੀ. ਡਾਇਰੈਕਟਰ ਡਾ. ਰਾਜਪਾਲ ਸਿੰਘ ਢੁੱਡੀ, ਸਰਪੰਚ ਜਗਸੀਰ ਸਿੰਘ ਕੋਟਕਪੂਰਾ ਦਿਹਾਤੀ, ਸਰਪੰਚ ਵਿਸ਼ਾਲ ਸਿੰਘ ਕੋਠੇ ਰਾਜੇ ਜੰਗ ਕੋਟਕਪੂਰਾ, ਸੀਪਾ ਸਰਾਂ ਸਰਪੰਚ ਪੱਕਾ, ਸੁਖਵੰਤ ਸਿੰਘ ਸਰਾ ਪੱਕਾ, ਬੱਬੂ ਪੱਕਾ ਤੋਂ ਇਲਾਵਾ ਹੋਰ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
2 Comments Text
  • Alivia4410 says:
    Your comment is awaiting moderation. This is a preview; your comment will be visible after it has been approved.
    Share our offers and watch your wallet grow—become an affiliate!
  • Mackenzie1092 says:
    Your comment is awaiting moderation. This is a preview; your comment will be visible after it has been approved.
    Monetize your audience with our high-converting offers—apply today!
  • Leave a Reply

    Your email address will not be published. Required fields are marked *

    Scroll to Top