BREAKING: ਭਗਵੰਤ ਮਾਨ ਦੀ ਸਿਹਤ ਵਿਗੜੀ; ਏਅਰਲਿਫਟ ਕਰਕੇ ਕਰਾਇਆ ਫੋਰਟਿਸ ਹਸਪਤਾਲ ਦਾਖਲ
ਮੋਹਾਲੀ, 15 ਫਰਵਰੀ 2026ਪੰਜਾਬ ਦੇ ਸਿਆਸੀ ਗਲਿਆਰੇ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੀ ਸਿਹਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਮੌਜੂਦ ਸਨ, ਜਿੱਥੇ ਅਚਾਨਕ ਉਨ੍ਹਾਂ ਨੂੰ ਸਿਹਤ ਸਬੰਧੀ ਦਿੱਕਤ ਮਹਿਸੂਸ ਹੋਈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਅਤੇ ਸੁਰੱਖਿਆ ਦਸਤਿਆਂ ਵੱਲੋਂ ਤੁਰੰਤ ਫ਼ੈਸਲਾ ਲਿਆ ਗਿਆ ਅਤੇ ਉਨ੍ਹਾਂ ਨੂੰ ਏਅਰਲਿਫਟ (Airlift) ਕਰਕੇ ਸਿੱਧਾ ਮੋਹਾਲੀ ਪਹੁੰਚਾਇਆ ਗਿਆ।ਫੋਰਟਿਸ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਮੁੱਖ ਮੰਤਰੀ ਦਾ ਇਲਾਜ ਕਰ ਰਹੀ ਹੈ। ਹਸਪਤਾਲ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ, ਅਜੇ ਤੱਕ ਸਰਕਾਰ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਬਿਮਾਰੀ ਸਬੰਧੀ ਕੋਈ ਅਧਿਕਾਰਤ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਡਾਕਟਰ ਉਨ੍ਹਾਂ ਦੇ ਟੈਸਟ ਕਰ ਰਹੇ ਹਨ।






