• Home
  • Uncategorized
  • ਪੰਜਾਬ ਭਾਜਪਾ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਅਕਾਲੀ ਦਲ ‘ਚ ਸ਼ਾਮਿਲ।

ਪੰਜਾਬ ਭਾਜਪਾ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਅਕਾਲੀ ਦਲ ‘ਚ ਸ਼ਾਮਿਲ।

ਚੰਡੀਗੜ੍ਹ, 15 ਫਰਵਰੀ 2026-ਪੰਜਾਬ ਵਿੱਚ ਅਕਾਲੀ ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਅੱਜ ਸੀਨੀਅਰ ਭਾਜਪਾਈ ਲੀਡਰ ਪਾਰਟੀ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸੰਗਰੂਰ ਦੇ ਧੂਰੀ ਹਲਕੇ ਦਾ ਦੌਰਾ ਕੀਤਾ, ਏਸੇ ਦੌਰਾਨ ਹੀ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਸੁਖਬੀਰ ਬਾਦਲ ਨੇ ਅਰਵਿੰਦ ਖੰਨਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਨਿੱਜੀ ਤੌਰ ‘ਤੇ ਧੂਰੀ ਦੀ ਯਾਤਰਾ ਕੀਤੀ। ਖੰਨਾ ਪੰਜਾਬ ਵਿੱਚ ਭਾਜਪਾ ਦੇ ਉਪ-ਪ੍ਰਧਾਨ ਸਨ। ਦੱਸਦੇ ਚੱਲੀਏ ਕਿ ਅਰਵਿੰਦ ਖੰਨਾ, ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਰਹੇ ਹਨ।ਅਰਵਿੰਦ ਖੰਨਾ ਨੂੰ ਧੂਰੀ (ਸੰਗਰੂਰ) ਵਿੱਚ ਇੱਕ ਪ੍ਰਮੁੱਖ ਉਦਯੋਗਪਤੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਉਮੀਦ ਫਾਊਂਡੇਸ਼ਨ ਰਾਹੀਂ ਕਈ ਸਾਲਾਂ ਤੱਕ ਸੰਗਰੂਰ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਨਾਮਣਾ ਖੱਟਿਆ ਹੈ।

ਜਾਣਕਾਰੀ ਅਨੁਸਾਰ , ਖੰਨਾ ਪਹਿਲੀ ਵਾਰ 2002 ਵਿੱਚ ਕਾਂਗਰਸ ਦੀ ਟਿਕਟ ‘ਤੇ ਸੰਗਰੂਰ ਵਿਧਾਨ ਸਭਾ ਸੀਟ ਜਿੱਤ ਕੇ ਵਿਧਾਇਕ ਬਣੇ ਸਨ। ਉਹ 2004 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਸਨ, ਸੁਖਦੇਵ ਸਿੰਘ ਢੀਂਡਸਾ ਤੋਂ ਹਾਰ ਗਏ ਸਨ। ਫਿਰ ਉਨ੍ਹਾਂ ਨੇ 2012 ਵਿੱਚ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ। ਇਸ ਵਾਰ ਉਨ੍ਹਾਂ ਨੇ ਭਾਰੀ ਜਿੱਤ ਨੇ ਇੱਕ ਵੱਡੇ ਨੇਤਾ ਵਜੋਂ ਰੁਤਬਾ ਸਥਾਪਿਤ ਕੀਤਾ।ਕਿਉਂਕਿ ਉਸ ਸਮੇਂ ਕਾਂਗਰਸ ਸਰਕਾਰ ਨਹੀਂ ਬਣੀ ਸੀ, ਇਸ ਲਈ ਉਨ੍ਹਾਂ ਨੇ ਦੋ ਸਾਲ ਬਾਅਦ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਤੋਂ ਸੰਨਿਆਸ ਲੈ ਲਿਆ। ਇਸ ਦੇ ਨਾਲ ਹੀ, ਉਸਨੇ ਆਪਣੇ ਸਾਰੇ ਕਾਰੋਬਾਰ ਅਤੇ ਸੰਸਥਾਵਾਂ ਬੰਦ ਕਰ ਦਿੱਤੀਆਂ ਅਤੇ ਸ਼ਹਿਰ ਛੱਡ ਦਿੱਤਾ ਸੀ। ਪਿਛਲੇ ਕੁਝ ਸਮੇਂ ਤੋਂ ਅਰਵਿੰਦ ਖੰਨਾ ਫਿਰ ਤੋਂ ਸਰਗਰਮ ਹੋਏ ਹਨ ਅਤੇ ਉਹ ਇਸ ਸਮੇਂ ਭਾਜਪਾ ਵਿੱਚ ਉਪ ਪ੍ਰਧਾਨ ਵਜੋਂ ਸਨ।ਅਰਵਿੰਦ ਖੰਨਾ ਹਮੇਸ਼ਾ ਹੀ ਮੌਜੂਦਾ ਸਰਕਾਰ ‘ਤੇ ਤੰਜ ਕਸਦੇ ਰਹੇ ਨੇ ਅਤੇ ਪੰਜਾਬ ਦੇ ਕਾਨੂੰਨ ਵਿਵਸਥਾ ਨੂੰ ਹਮੇਸ਼ਾ ਸਵਾਲ ਚੁੱਕਦੇ ਰਹੇ ਨੇ ਇਸੇ ਵਿਚਾਲੇ ਅੱਜ ਸੁਖਬੀਰ ਬਾਦਲ ਨੇ ਅਰਵਿੰਦ ਖੰਨਾ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਭਰੋਸਾ ਦਿੱਤਾ ਕਿ ਖਲਾਂ ਨੂੰ ਪਾਰਟੀ ਵਿੱਚ ਬਣਨ ਦਾ ਮਾਣ ਸਤਿਕਾਰ ਦਿੱਤਾ ਜਾਵੇਗਾ

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
1 Comments Text
  • Melissa4187 says:
    Your comment is awaiting moderation. This is a preview; your comment will be visible after it has been approved.
    Partner with us for generous payouts—sign up today!
  • Leave a Reply

    Your email address will not be published. Required fields are marked *

    Scroll to Top