• Home
  • Uncategorized
  • ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਨਿੱਜੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; 4 ਹੋਰ ਸਕੂਲਾਂ ‘ਤੇ ਵੀ ਡਿੱਗੇਗੀ ਗਾਜ।

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਨਿੱਜੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; 4 ਹੋਰ ਸਕੂਲਾਂ ‘ਤੇ ਵੀ ਡਿੱਗੇਗੀ ਗਾਜ।

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਨਿੱਜੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ! 4 ਹੋਰ ਸਕੂਲਾਂ ‘ਤੇ ਵੀ ਡਿੱਗੇਗੀ ਗਾਜ ਮੰਤਰੀ ਵੱਲੋਂ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਸੌਂਪਣ ਦੇ ਨਿਰਦੇਸ਼।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ ਦਾ ਕੋਈ ਵਾਜੂਦ ਸਾਹਮਣੇ ਨਹੀਂ ਆਇਆ, ਇਸ ਦੀ ਇਮਾਰਤ ਕਿਰਾਏ ‘ਤੇ ਦਿੱਤੀ ਗਈ ਸੀ ਅਤੇ ਕੋਈ ਕਲਾਸ ਨਹੀਂ ਲਗਾਈ ਜਾ ਰਹੀ ਸੀ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਮੌਜੂਦ ਨਹੀਂ ਸਨ, ਜਿਸ ਕਾਰਨ ਪੀ.ਐਸ.ਈ.ਬੀ. ਨੇ ਉਨ੍ਹਾਂ ਦੇ ਰੋਲ ਨੰਬਰ ਰੱਦ ਕਰ ਦਿੱਤੇ।

ਚਾਰ ਹੋਰ ਸਕੂਲ ਜਾਂਚ ਅਧੀਨਉਨ੍ਹਾਂ ਦੱਸਿਆ ਕਿ ਚਾਰ ਹੋਰ ਸਕੂਲ ਜਾਂਚ ਅਧੀਨ ਹਨ ਕਿਉਂਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਤੇ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਵਾਲੀਆਂ ਸੰਸਥਾਵਾਂ ‘ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ।ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਹੈ। ਅਸੀਂ ‘ਗੋਸਟ ਸਕੂਲ’ ਚਲਾਉਣ ਵਾਲੀਆਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਅਤੇ ਕੋਈ ਨਰਮੀ ਨਹੀਂ ਵਰਤੀ ਜਾਵੇਗੀ।”ਸਿੱਖਿਆ ਮੰਤਰੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਨੂੰ ਹੋਰ ਸਕੂਲ ਅਲਾਟ ਕਰਕੇ ਅਤੇ ਮਾਰਗਦਰਸ਼ਨ ਰਾਹੀਂ ਯੋਗ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਫਰਜ਼ੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

Leave a Reply

Your email address will not be published. Required fields are marked *

Scroll to Top