ਚੰਡੀਗੜ੍ਹ, 18 ਫਰਵਰੀ ( ਵਿਸ਼ਵ ਵਾਰਤਾ ):- PUNJAB ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗਬਾਨੀ ਖੇਤਰ ਵਿੱਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉੱਥੇ ਨਵੇਂ ਨਿਰਯਾਤ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ।ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਸਹਿਯਾਦਰੀ ਕਿਸਾਨ ਉਤਪਾਦਕ ਕੰਪਨੀ ਲਿਮਟਿਡ ਦੇ ਆਪਣੇ ਹਾਲੀਆ ਦੌਰੇ ਦੇ ਨਤੀਜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਰਾਸ਼ਟਰ ਬਾਗਬਾਨੀ ਮਾਡਲ ਦੇ ਸਫ਼ਲ ਅਭਿਆਸਾਂ ਨੂੰ ਅਪਣਾਏਗਾ ਤਾਂ ਜੋ ਸੂਬੇ ਦੇ ਕਿਸਾਨ ਸੰਗਠਿਤ ਖੇਤੀ, ਪ੍ਰੋਸੈਸਿੰਗ ਅਤੇ ਬਿਹਤਰ ਮਾਰਕੀਟ ਲਿੰਕੇਜ ਰਾਹੀਂ ਵੱਧ ਮੁਨਾਫ਼ਾ ਕਮਾ ਸਕਣ। ਉਨ੍ਹਾਂ ਦੱਸਿਆ ਕਿ ਸਿਖਲਾਈ ਅਤੇ ਸੰਸਥਾਗਤ ਸਹਾਇਤਾ ਰਾਹੀਂ ਪੰਜਾਬ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.) ਨੂੰ ਮਜ਼ਬੂਤ ਕਰਨ ਲਈ ਸਹਿਯਾਦਰੀ ਨਾਲ ਸਮਝੌਤਾ ’ਤੇ ਵੀ ਹਸਤਾਖਰ ਕੀਤੇ ਗਏ ਹਨ।ਸ੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬਹੁਤ ਸਫ਼ਲ ਰਿਹਾ ਕਿਉਂਕਿ ਵਫ਼ਦ ਨੇ ਇਸ ਦੌਰਾਨ ਅਧਿਐਨ ਕੀਤਾ ਕਿ ਕਿਸਾਨ ਉਤਪਾਦਨ, ਗਰੇਡਿੰਗ, ਪੈਕੇਜਿੰਗ, ਪ੍ਰੋਸੈਸਿੰਗ ਅਤੇ ਨਿਰਯਾਤ ਨੂੰ ਬਿਹਤਰ ਬਣਾਉਣ ਲਈ ਐਫ਼ਪੀਓਜ਼ ਰਾਹੀਂ ਕਿਵੇਂ ਇਕੱਠੇ ਕੰਮ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਹਿਯਾਦਰੀ 30,000 ਏਕੜ ਤੋਂ ਵੱਧ ਰਕਬੇ ਵਿੱਚ ਹਜ਼ਾਰਾਂ ਕਿਸਾਨਾਂ ਨਾਲ ਕੰਮ ਕਰ ਰਿਹਾ ਹੈ ਅਤੇ 42 ਦੇਸ਼ਾਂ ਨੂੰ ਫਲ ਅਤੇ ਸਬਜ਼ੀਆਂ ਦਾ ਨਿਰਯਾਤ ਕਰ ਰਿਹਾ ਹੈ।ਮੰਤਰੀ ਨੇ ਕਿਹਾ ਕਿ ਵਫ਼ਦ ਨੇ ਆਧੁਨਿਕ ਪੈਕਹਾਊਸਾਂ, ਪ੍ਰੋਸੈਸਿੰਗ ਯੂਨਿਟਾਂ, ਖੋਜ ਫਾਰਮਾਂ ਅਤੇ ਸਿਖਲਾਈ ਕੇਂਦਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕਿਸਾਨਾਂ ਅਤੇ ਮਾਹਰਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੀ ਮਹਾਂਰਾਸ਼ਟਰ ਵਾਂਗ ਵਿਗਿਆਨਕ ਫਸਲ ਯੋਜਨਾਬੰਦੀ, ਬਿਹਤਰ ਗੁਣਵੱਤਾ ਨਿਯੰਤਰਣ ਅਤੇ ਮਜ਼ਬੂਤ ਬਾਜ਼ਾਰ ਸੰਪਰਕਾਂ ਤੋਂ ਲਾਭ ਲੈ ਸਕਦੇ ਹਨ।ਸਮਝੌਤੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਵਿੱਚ ਮਜ਼ਬੂਤ ਕਿਸਾਨ ਸਮੂਹ ਬਣਾਉਣ, ਸਿਖਲਾਈ, ਤਕਨਾਲੋਜੀ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ ਤਾਂ ਜੋ ਕਿਸਾਨ ਸਮੂਹਿਕ ਤੌਰ ’ਤੇ ਕੰਮ ਕਰਕੇ ਲਾਭ ਲੈ ਸਕਣ ਅਤੇ ਆਪਣੇ ਉਤਪਾਦਨ ਦੀਆਂ ਬਿਹਤਰ ਕੀਮਤਾਂ ਪ੍ਰਾਪਤ ਕਰ ਸਕਣ।ਸ੍ਰੀ ਭਗਤ ਕਿਹਾ ਕਿ ਪੰਜਾਬ ਸਰਕਾਰ ਬਾਗਬਾਨੀ ਖੇਤਰ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਫਸਲਾਂ ਦੇ ਮੁੱਲ ਵਿੱਚ ਵਾਧਾ ਕਰਨ ਅਤੇ ਕਿਸਾਨਾਂ ਲਈ ਟਿਕਾਊ ਆਮਦਨ ਦੇ ਮੌਕੇ ਪੈਦਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੂਰੇ ਦੇਸ਼ ਵਿੱਚ ਇੱਕ ਮੋਹਰੀ ਬਾਗਬਾਨੀ ਹੱਬ ਵਜੋਂ ਉਭਰਨ ਲਈ ਸਮਰੱਥ ਹੈ।
ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ PUNJAB ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ।
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…
Your comment is awaiting moderation. This is a preview; your comment will be visible after it has been approved.
Become our partner and turn referrals into revenue—join now!












