• Home
  • Uncategorized
  • ਸਿਹਤ ਬੀਮਾ ਕਾਰਡ ਬਣਵਾ ਕੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਓ – ਡਿਪਟੀ ਕਮਿਸ਼ਨਰ।

ਸਿਹਤ ਬੀਮਾ ਕਾਰਡ ਬਣਵਾ ਕੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਓ – ਡਿਪਟੀ ਕਮਿਸ਼ਨਰ।

ਸਿਹਤ ਬੀਮਾ ਕਾਰਡ ਬਣਵਾ ਕੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਓ – ਡਿਪਟੀ ਕਮਿਸ਼ਨਰ

ਜਿਲ੍ਹੇ ਦੇ 157 ਕਾਮਨ ਸੇਵਾ ਕੇਂਦਰਾਂ ਵਿੱਚ ਬਿਨਾ ਪਰਚੀ ਤੋਂ ਬਣਾਏ ਜਾ ਰਹੇ ਹਨ ਸਿਹਤ ਬੀਮਾ ਕਾਰਡ•ਸਿਹਤ ਬੀਮਾ ਕਾਰਡ ਬਣਾਉਣ ਲਈ ਕਿਸੇ ਵੀ ਪਰਚੀ ਦੀ ਜਰੂਰਤ ਨਹੀਂ

ਫਰੀਦਕੋਟ 24 ਫਰਵਰੀ (ਪਰਵਿੰਦਰ ਸਿੰਘ ਕੰਧਾਰੀ)-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 157 ਸੀ.ਐੱਸ.ਸੀ. ਸੈਂਟਰਾਂ ’ਤੇ ਜਾ ਕੇ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਤਹਿਤ ਆਪਣੇ ਸਿਹਤ ਕਾਰਡ ਬਿਲਕੁਲ ਮੁਫਤ ਬਣਾਏ ਜਾ ਰਹੇ ਹਨ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਬੀਮਾ ਯੋਜਨਾ ਤਹਿਤ ਜਾ ਕੇ ਆਪਣੇ ਕਾਰਡ ਬਣਵਾਉਣ, ਤਾਂ ਜੋ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਪੂਰਾ ਲਾਭ ਲਿਆ ਜਾ ਸਕੇ।ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੀ.ਐਸ.ਸੀ ਸੈਂਟਰ ਦੇ ਬਾਹਰ ਸਿਹਤ ਬੀਮਾ ਯੋਜਨਾ ਬਣਾਉਣ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਹਫਤਾਵਾਰੀ ਕੈਂਪ ਲਗਾ ਕੇ ਵੀ ਲੋਕਾਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਲੱਗਣ ਵਾਲੇ ਕੈਂਪਾਂ ਵਿੱਚ ਹਾਜ਼ਰੀ ਭਰ ਕੇ ਆਪਣੇ ਸਿਹਤ ਕਾਰਡ ਬਣਵਾਉਣ ਅਤੇ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਮਿਤੀ 24.2.2026 ਤੋਂ 01.03.2026 ਤੱਕ ਬਲਾਕ ਫਰੀਦਕੋਟ ਦੇ ਕਾਬਲ ਵਾਲਾ, ਡੋਡ,ਸੰਜੇ ਨਗਰ, ਵਾਰਡ ਨੰਬਰ 20, ਵਾਰਡ ਨੰਬਰ 6, ਮਾਈ ਗੋਦੜੀ ਸਾਹਿਬ ਨੇੜੇ ਏਅਰਟਲ ਟਾਵਰ, ਮਾਰਕੀਟ ਕਮੇਟੀ ਫਰੀਦਕੋਟ,ਮਾਰਕੀਟ ਕਮੇਟੀ ਸਾਦਿਕ,ਕੋਟਕਪੂਰਾ ਬਲਾਕ ਦੇ ਪਿੰਡ ਸੰਧਵਾਂ, ਮਿਸ਼ਰੀ ਵਾਲਾ, ਭੈਰੋ ਭੱਟੀ, ਵਰਡ ਨੰਬਰ 26, ਬਾਬਾ ਰਾਮਦੇਵ ਧਰਮਸ਼ਾਲਾ ਕੋਟਕਪੂਰਾ,ਬਲਾਕ ਜੈਤੋ ਦੇ ਪਿੰਡ ਰਾਮੇਆਣਾ, ਮੱਲਾ, ਰਾਮੂ ਵਾਲਾ, ਵਾੜਾ ਭਾਈ ਕਾ, ਬੁਰਜ ਜਵਾਹਰ ਸਿੰਘ ਵਾਲਾ, ਜਿਉਣ ਵਾਲਾ, ਢਿਲਵਾਂ ਕਲਾ, ਟਰੱਕ ਯੂਨੀਅਨ ਜੈਤੋ ਰਾਮ ਲੀਲਾ ਗਰਾਊਂਡ ਜੈਤੋ ਵਿਖੇ ਲਗਾਏ ਜਾਣਗੇ। ਉਨ੍ਹਾਂ ਜ਼ਿਲਾ ਵਾਸੀਆਂ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਹੁਣ ਸਿਹਤ ਬੀਮਾ ਕਾਰਡ ਬਣਾਉਣ ਲਈ ਕੋਈ ਵੀ ਪਰਚੀ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਪਰਿਵਾਰ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਆਧਾਰ ’ਤੇ ਐਨਰੋਲ ਹੋ ਸਕਦੇ ਹਨ। ਇਸ ਦੇ ਨਾਲ ਪਰਿਵਾਰ ਦੇ ਮੁਖੀ ਵੱਲੋਂ ਸਵੈ-ਘੋਸ਼ਣਾ ਪੱਤਰ ਵੀ ਲਾਜ਼ਮੀ ਹੈ, ਜਿਸ ਵਿੱਚ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਜਾਣਕਾਰੀ ਦਰਜ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਰਾਹੀਂ ਜ਼ਰੂਰਤਮੰਦ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

Leave a Reply

Your email address will not be published. Required fields are marked *

Scroll to Top