• Home
  • Uncategorized
  • AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 31 ਜੁਲਾਈ 2026 (ਵਿਸ਼ਵ ਵਾਰਤਾ): ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮਲਵਿੰਦਰ ਸਿੰਘ ਕੰਗ ਨੇ ਇਕ ਟਵੀਟ ਸਾਂਝਾ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਲਿਖਿਆ ਕਿ ” ਅੱਜ ਸੰਸਦ ਦੇ ਸੈਸ਼ਨ ਦੌਰਾਨ ਭਾਰਤ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਰੇਲਵੇ ਮੰਤਰਾਲੇ ਦੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ। ਰੇਲ ਮੰਤਰੀ ਨੂੰ ਬੇਨਤੀ ਕੀਤੀ ਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੀਆਂ ਕਰਿਆਮ ਪਿੰਡ ਦੇ ਰੇਲਵੇ ਫਾਟਕ ‘ਤੇ ਅੰਡਰਪਾਸ ਦੇ ਨਿਰਮਾਣ, ਐਸ.ਬੀ.ਐਸ. ਨਗਰ ਵਿਖੇ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਅਤੇ ਗੜ੍ਹਸ਼ੰਕਰ ਦੇ ਬਸਿਆਲਾ ਵਿਖੇ ਮਨੁੱਖ ਰਹਿਤ ਲੈਵਲ ਕਰਾਸਿੰਗ C-62 ਨੂੰ ਸਮਰਪਿਤ ਰੇਲਵੇ ਸਟਾਫ਼ ਦੀ ਤਾਇਨਾਤੀ ਨਾਲ ਪੂਰੀ ਤਰ੍ਹਾਂ ਮਨੁੱਖੀ ਸੰਚਾਲਿਤ ਕਰਾਸਿੰਗ ਵਜੋਂ ਅਪਗ੍ਰੇਡ ਕਰਨ ਸਮੇਤ ਹੋਰ ਅਹਿਮ ਪ੍ਰਸਤਾਵਾਂ ਨੂੰ ਜਲਦ ਅਮਲ ਵਿੱਚ ਲਿਆਉਣ ਦੀ ਅਪੀਲ ਕੀਤੀ। ਵੱਖ-ਵੱਖ ਰੇਲਵੇ ਕ੍ਰਾਸਿੰਗਾਂ ’ਤੇ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਲਈ ਪੇਸ਼ ਕੀਤੇ ਪ੍ਰਸਤਾਵਾਂ ਨੂੰ ਜਲਦ ਮਨਜ਼ੂਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਭਲਾਚੌਰ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਦੀ ਮੰਗ ਵੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ।”ਉਨ੍ਹਾਂ ਅੱਗੇ ਲਿਖਿਆ ਕਿ “ਇਸ ਮੌਕੇ ਮੈਂ ਰੇਲ ਮੰਤਰੀ ਜੀ ਦਾ ਧੰਨਵਾਦ ਵੀ ਕੀਤਾ ਕਿ ਉਹਨਾਂ ਨੇ ਸਾਡੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਦਿਆਂ ਨੰਗਲ ਵਿਖੇ ਵੰਦੇ ਭਾਰਤ ਐਕਸਪ੍ਰੈਸ ਦਾ ਠਹਿਰਾਅ ਮਨਜ਼ੂਰ ਕੀਤਾ। ਇਸ ਦੇ ਨਾਲ ਹੀ ਸ਼੍ਰੀ ਅਨੰਦਪੁਰ ਸਾਹਿਬ ਅਤੇ ਮੋਹਾਲੀ ਦੇ ਰੇਲਵੇ ਸਟੇਸ਼ਨਾਂ ਦੇ ਅੱਪਗ੍ਰੇਡੇਸ਼ਨ ਲਈ ਵੀ ਰੇਲ ਮੰਤਰਾਲੇ ਅਤੇ ਮਾਣਯੋਗ ਰੇਲ ਮੰਤਰੀ ਜੀ ਦਾ ਦਿਲੋਂ ਧੰਨਵਾਦ ਕੀਤਾ। ਰੇਲ ਮੰਤਰੀ ਨੇ ਭਰੋਸਾ ਦਿਵਾਇਆ ਕਿ ਰੇਲਵੇ ਮੰਤਰਾਲੇ ਨਾਲ ਸੰਬੰਧਿਤ ਸਾਡੀਆਂ ਸਾਰੀਆਂ ਜਾਇਜ਼ ਮੰਗਾਂ ’ਤੇ ਜਲਦ ਅਤੇ ਸਕਾਰਾਤਮਕ ਕਾਰਵਾਈ ਕੀਤੀ ਜਾਵੇਗੀ

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
3 Comments Text
  • Jonah4235 says:
    Your comment is awaiting moderation. This is a preview; your comment will be visible after it has been approved.
    https://shorturl.fm/p5rMC
  • Bella2241 says:
    Your comment is awaiting moderation. This is a preview; your comment will be visible after it has been approved.
    https://shorturl.fm/72Yfw
  • Chad221 says:
    Your comment is awaiting moderation. This is a preview; your comment will be visible after it has been approved.
    https://shorturl.fm/QntDQ
  • Leave a Reply

    Your email address will not be published. Required fields are marked *

    Scroll to Top