• Home
  • Uncategorized
  • ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਹਸਪਤਾਲ ਪਹੁੰਚ ਕੇ ਜਾਣਿਆ ਹਾਲਮੁੰਬਈ, 7 ਅਗਸਤ 2026: ਅਦਾਕਾਰ ਮਿਥੁਨ ਚੱਕਰਵਰਤੀ ਦੇ ਪ੍ਰਸ਼ੰਸਕਾਂ ਲਈ ਇੱਕ ਚਿੰਤਾਜਨਕ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਮਿਥੁਨ ਚੱਕਰਵਰਤੀ ਨੂੰ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।ਮੀਡੀਆ ਰਿਪੋਰਟਾਂ ਅਨੁਸਾਰ, 74 ਸਾਲਾ ਅਦਾਕਾਰ ਦੇ ਸੱਜੇ ਹੱਥ ਵਿੱਚ ਆਈ ਇੱਕ ਸਮੱਸਿਆ ਦੇ ਕਾਰਨ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਹਰ ਕੋਈ ਮਿਥੁਨ ਚੱਕਰਵਰਤੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਿਹਾ ਹੈ।ਪੱਛਮੀ ਬੰਗਾਲ ਦੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਅਦਾਕਾਰ ਅਤੇ ਭਾਜਪਾ ਨੇਤਾ ਮੀਥੁਨ ਚੱਕਰਵਰਤੀ ਨਾਲ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਸ਼ੁੱਕਰਵਾਰ ਨੂੰ ਸਰਜਰੀ ਹੋਈ।

ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੀਥੁਨ ਚੱਕਰਵਰਤੀ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਮਸ਼ਹੂਰ ਫਿਲਮ ਅਦਾਕਾਰ ਅਤੇ ਭਾਜਪਾ ਦੀ ਕੇਂਦਰੀ ਕਮੇਟੀ ਦੇ ਮੈਂਬਰ ਮਿਥੁਨ ਚੱਕਰਵਰਤੀ ਸਿਹਤ ਸੰਬੰਧੀ ਸਮੱਸਿਆ ਦੇ ਕਾਰਨ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਹਨ। ਅੱਜ ਮੈਂ ਉਨ੍ਹਾਂ ਨੂੰ ਮਿਲਣ ਹਸਪਤਾਲ ਗਿਆ। ਮੈਂ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਮੈਂ ਰੱਬ ਅੱਗੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।”

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top