• Home
  • Uncategorized
  • ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

*1500 ਤੋਂ ਵੱਧ ਵਿਦਿਆਰਥੀ ਹੋ ਰਹੇ ਪ੍ਰਭਾਵਿਤ; ਡਾ. ਰਵਜੋਤ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ*

*ਮਾਨ ਸਰਕਾਰ ਜ਼ਰੂਰਤ ਪੈਣ ’ਤੇ ਪ੍ਰਭਾਵਿਤ ਵਿਦਿਆਰਥੀਆਂ ਲਈ ਸਾਂਝੇ ਕਾਨੂੰਨੀ ਸਹਿਯੋਗ ਦਾ ਵੀ ਕਰੇਗੀ ਪ੍ਰਬੰਧ: ਐਨ.ਆਰ.ਆਈ ਮੰਤਰੀ

*ਚੰਡੀਗੜ੍ਹ, 7 ਅਗਸਤ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪੱਤਰ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ, ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਜਲਦੀ ਰਾਹਤ ਮਿਲ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਾਡੇ ਆਪਣੇ ਬੱਚੇ ਹਨ, ਜੋ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਚੰਗੇਰੇ ਭਵਿੱਖ ਦੀ ਆਸ ਨਾਲ ਲਗਭਗ 20-20 ਲੱਖ ਰੁਪਏ ਖਰਚ ਕਰਕੇ ਕੈਨੇਡਾ ਪੜ੍ਹਨ ਗਏ ਸਨ। ਉਨ੍ਹਾਂ ਨੂੰ ਦਾਖਲੇ ਸਮੇਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਦੋ ਸਾਲਾ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ਲਈ ਯੋਗ ਹੋਣਗੇ। ਪਰ ਹੁਣ ਵੱਡੀ ਗਿਣਤੀ ਵਿੱਚ ਵਰਕ ਪਰਮਿਟ ਰੱਦ ਹੋਣ ਕਾਰਨ ਉਹ ਗੰਭੀਰ ਮਾਨਸਿਕ, ਆਰਥਿਕ ਅਤੇ ਕਾਨੂੰਨੀ ਸੰਕਟ ਦਾ ਸਾਹਮਣਾ ਕਰ ਰਹੇ ਹਨ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਾਫ਼ੀ ਪ੍ਰਭਾਵਿਤ ਵਿਦਿਆਰਥੀਆਂ ਨੇ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਰਾਬਤਾ ਕਰਕੇ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਪੂਰੀ ਸੰਵੇਦਨਸ਼ੀਲਤਾ ਨਾਲ ਸੁਣ ਰਹੀ ਹੈ ਅਤੇ ਹਰ ਸੰਭਵ ਸਹਿਯੋਗ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀਆਂ ਨੇ ਫੈਡਰਲ ਕੋਰਟ ਆਫ ਕੈਨੇਡਾ ਵਿੱਚ ਕਾਨੂੰਨੀ ਲੜਾਈ ਵੀ ਸ਼ੁਰੂ ਕਰ ਦਿੱਤੀ ਹੈ। ਜੇਕਰ ਲੋੜ ਪਈ ਤਾਂ ਪੰਜਾਬ ਸਰਕਾਰ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਾਂਝੇ ਕਾਨੂੰਨੀ ਸਹਿਯੋਗ ਲਈ ਯੋਗ ਵਕੀਲਾਂ ਦੀਆਂ ਸੇਵਾਵਾਂ ਉਪਲਬਧ ਕਰਵਾਉਣ ਦੀ ਸੰਭਾਵਨਾ ’ਤੇ ਵੀ ਵਿਚਾਰ ਕਰੇਗੀ, ਤਾਂ ਜੋ ਵਿਦਿਆਰਥੀਆਂ ਉੱਤੇ ਪੈਣ ਵਾਲਾ ਵਿੱਤੀ ਬੋਝ ਘੱਟ ਕੀਤਾ ਜਾ ਸਕੇ।ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮਾਨਵੀ ਮਸਲੇ ਨੂੰ ਕੈਨੇਡੀਅਨ ਸਰਕਾਰ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਾਮਲੇ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨਾਲ ਮਿਲ ਕੇ ਹਰ ਸੰਭਵ ਯਤਨ ਕਰੇਗੀ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top