• Home
  • Uncategorized
  • ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡਨਵੀ ਦਿੱਲੀ, 7 ਅਗਸਤ 2026 (ਵਿਸ਼ਵ ਵਾਰਤਾ): ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਭਾਰਤ ਵਿੱਚ ਹੋਈ ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਇਸ ਵਿੱਚ ਭਾਰਤ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ ਅਤੇ ਉੱਥੇ ਦਿੱਤੇ ਗਏ ਬਿਆਨਾਂ ਦਾ ਸਰਕਾਰ ਸਮਰਥਨ ਨਹੀਂ ਕਰਦੀ ਹੈ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ, “ਭਾਰਤ ਕਿਸੇ ਵੀ ਅਜਿਹੇ ਮੰਚ ‘ਤੇ ਕਹੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ, ਖਾਸ ਕਰਕੇ ਉਨ੍ਹਾਂ ਟਿੱਪਣੀਆਂ ਦਾ ਜੋ ਬੰਗਲਾਦੇਸ਼ ਦੀ ਮੌਜੂਦਾ ਸਰਕਾਰ ਨੂੰ ਲੈ ਕੇ ਕੀਤੀਆਂ ਗਈਆਂ ਹਨ।” ਉਨ੍ਹਾਂ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ ਆਪਣੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।

ਇਸ ਤੋਂ ਬਾਅਦ ਢਾਕਾ ਨੇ ਭਾਰਤ ਸਾਹਮਣੇ ਸਖ਼ਤ ਇਤਰਾਜ਼ ਦਰਜ ਕਰਵਾਇਆ। ਵਿਵਾਦ ਵਧਣ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਭਾਰਤ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਇੱਕ ਨਿੱਜੀ ਮੀਡੀਆ ਅਦਾਰੇ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ ਸੀ। ਇਸ ਵਿੱਚ ਭਾਰਤ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ ਅਤੇ ਨਾ ਹੀ ਸਰਕਾਰ ਇਸ ਮੰਚ ਤੋਂ ਦਿੱਤੇ ਗਏ ਕਿਸੇ ਬਿਆਨ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਦੀ ਮੌਜੂਦਾ ਸਰਕਾਰ ਦੇ ਖ਼ਿਲਾਫ਼ ਦਿੱਤੇ ਗਏ ਵਿਚਾਰ ਭਾਰਤ ਸਰਕਾਰ ਦੇ ਨਹੀਂ ਹਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
1 Comments Text
  • Haiden4537 says:
    Your comment is awaiting moderation. This is a preview; your comment will be visible after it has been approved.
    https://shorturl.fm/9PgEj
  • Leave a Reply

    Your email address will not be published. Required fields are marked *

    Scroll to Top