CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ– ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਕੀਤੀ ਅਪੀਲ।
ਚੰਡੀਗੜ੍ਹ,8 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਸੀਐਮ ਮਾਨ ਨੇ ਗੁਲਾਬ ਚੰਦ ਕਟਾਰੀਆ ਨੂੰ ਲਿਖੇ ਪੱਤਰ ‘ਚ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਹਵਾਰਾ ਦੀ ਬਿਮਾਰ ਮਾਂ ਦੀ ਸਿਹਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ 10 ਦਿਨ ਦੀ ਪੈਰੋਲ ਦੇਣ ਦੀ ਅਪੀਲ ਕੀਤੀ ਹੈ।














