ਚੰਡੀਗੜ੍ਹ, 8 ਅਗਸਤ 2026 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ’ਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ।ਜਿਸ ‘ਚ ਉਨ੍ਹਾਂ ਲਿਖਿਆ ਕਿ “ਸ਼੍ਰੋਮਣੀ ਅਕਾਲੀ ਦਲ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚਲਦਾ ਹੈ, ਜਿਨ੍ਹਾਂ ਨੇ ਸਾਨੂੰ ਮਹਿਲਾਵਾਂ ਦੇ ਸਨਮਾਨ ਅਤੇ ਬਰਾਬਰੀ ਦਾ ਉਪਦੇਸ਼ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਆਪਣੇ ਹਾਊਸ ਵਿੱਚ ਮਹਿਲਾਵਾਂ ਲਈ ਰਾਖਵਾਂਕਰਨ ਦਾ ਪ੍ਰਬੰਧ ਕਰਕੇ ਇੱਕ ਮਿਸਾਲ ਕਾਇਮ ਕਰ ਚੁੱਕੀ ਹੈ।ਸੰਸਦ ਦੇ ਸਾਹਮਣੇ ਮੌਜੂਦ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਨੇ ਨਿਰਪੱਖ ਅਤੇ ਸਮਾਨਤਾ-ਅਧਾਰਿਤ ਹੱਦਬੰਦੀ (Delimitation) ਦੀ ਵੀ ਮੰਗ ਕੀਤੀ, ਜੋ ਸਾਰੇ ਸੂਬਿਆਂ ਨੂੰ ਬਰਾਬਰ ਦੀ ਨੁਮਾਇੰਦਗੀ ਯਕੀਨੀ ਬਣਾਏ।ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਸਦਨ ਵਿੱਚ ਰੱਖੇ ਗਏ ਸਾਰੇ ਸੂਬਿਆਂ ਦੀਆਂ ਸੀਟਾਂ ਵਿੱਚ ਇਕਸਾਰ 50% ਵਾਧੇ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਦੋਵੇਂ ਤੁਰੰਤ ਲਾਗੂ ਕੀਤੇ ਜਾਣੇ ਚਾਹੀਦੇ ਹਨ।”
ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…
Your comment is awaiting moderation. This is a preview; your comment will be visible after it has been approved.
https://shorturl.fm/ppEll












