• Home
  • Uncategorized
  • ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀ ਜੁਲਾਈ ਤੋਂ ਅਕਤੂਬਰ 2026 ਤੱਕ 4 ਮਹੀਨਿਆਂ ਦੀ ਕਣਕ ਪ੍ਰਾਪਤ ਕਰਨਾ ਯਕੀਨੀ ਬਣਾਉਣ: ਗੁਰਜੀਤ ਸਿੰਘ ਦਿਓਲ।
Image

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀ ਜੁਲਾਈ ਤੋਂ ਅਕਤੂਬਰ 2026 ਤੱਕ 4 ਮਹੀਨਿਆਂ ਦੀ ਕਣਕ ਪ੍ਰਾਪਤ ਕਰਨਾ ਯਕੀਨੀ ਬਣਾਉਣ: ਗੁਰਜੀਤ ਸਿੰਘ ਦਿਓਲ।

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀ ਜੁਲਾਈ ਤੋਂ ਅਕਤੂਬਰ 2026 ਤੱਕ 4 ਮਹੀਨਿਆਂ ਦੀ ਕਣਕ ਪ੍ਰਾਪਤ ਕਰਨਾ ਯਕੀਨੀ ਬਣਾਉਣ: ਗੁਰਜੀਤ ਸਿੰਘ ਦਿਓਲ

ਫਰੀਦਕੋਟ, 10 ਅਗਸਤ ( ਪਰਵਿੰਦਰ ਸਿੰਘ ਕੰਧਾਰੀ)
ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਆਉਂਦੇ ਲਾਭਪਾਤਰੀਆਂ ਨੂੰ ਜੁਲਾਈ 2026 ਤੋਂ ਅਕਤੂਬਰ 2026 ਤੱਕ 4 ਮਹੀਨਿਆਂ ਦੀ ਕਣਕ ਵੰਡੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਫਰੀਦਕੋਟ ਸ੍ਰੀ ਗੁਰਜੀਤ ਸਿੰਘ ਦਿਓਲ ਨੇ ਜ਼ਿਲ੍ਹੇ ਦੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਆਉਂਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਏਰੀਏ ਦੇ ਸਬੰਧਤ ਡਿਪੂ ਹੋਲਡਰ ਪਾਸੋਂ ਬਣਦੀ ਕਣਕ ਪ੍ਰਾਪਤ ਕਰਨੀ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਪ੍ਰਾਥਮਿਕਤਾ ਵਾਲੇ ਪਰਿਵਾਰ ਕਾਰਡ ਹੋਲਡਰਾਂ ਨੂੰ ਪ੍ਰਤੀ ਜੀਅ ਪ੍ਰਤੀ ਮਹੀਨਾ 20 ਕਿਲੋ ਕਣਕ, ਜਦਕਿ ਅੰਤਯੋਦਯ ਅੰਨਾ ਯੋਜਨਾ ਕਾਰਡ ਹੋਲਡਰਾਂ ਨੂੰ ਪ੍ਰਤੀ ਕਾਰਡ ਪ੍ਰਤੀ ਮਹੀਨਾ 35 ਕਿਲੋ ਕਣਕ ਪ੍ਰਾਪਤ ਹੋਵੇਗੀ। ਇਸ ਤਹਿਤ ਲਾਭਪਾਤਰੀ ਜੁਲਾਈ 2026 ਤੋਂ ਅਕਤੂਬਰ 2026 ਤੱਕ ਚਾਰ ਮਹੀਨਿਆਂ ਦੀ ਬਣਦੀ ਕਣਕ ਆਪਣੇ ਸਬੰਧਤ ਡਿਪੂ ਹੋਲਡਰ ਤੋਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਇਹ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਕੋਈ ਵੀ ਯੋਗ ਲਾਭਪਾਤਰੀ ਕਣਕ ਦੀ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਾਸ਼ਨ ਕਾਰਡ ਅਨੁਸਾਰ ਬਣਦੀ ਕਣਕ ਆਪਣੇ ਸਬੰਧਤ ਡਿਪੂ ਤੋਂ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਕਣਕ ਦੀ ਵੰਡ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਜਾਂ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਸਬੰਧਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਇੰਸਪੈਕਟਰ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਦਿਆਂ ਨਿਪਟਾਰਾ ਕੀਤਾ ਜਾਵੇਗਾ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top