ਚੰਡੀਗੜ੍ਹ, 17 ਅਗਸਤ- ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ। ਦੋਵੇਂ ਦੇਸ਼ ਇੱਕ-ਦੂਜੇ ‘ਤੇ ਲਗਾਤਾਰ ਹਵਾਈ ਹਮਲੇ ਕਰ ਰਹੇ ਹਨ। ਇਸ ਦੌਰਾਨ ਰੂਸ ਨੇ ਯੂਕਰੇਨ ਦੇ ਸਭ ਤੋਂ ਵੱਡੇ ਸਟੀਲ ਪਲਾਂਟ ਨੂੰ ਨਿਸ਼ਾਨਾ ਬਣਾਉਂਦਿਆਂ ਮਿਜ਼ਾਈਲ ਹਮਲਾ ਕੀਤਾ ਹੈ। ਸ਼ਨੀਵਾਰ ਰਾਤ ਨੂੰ, ਰੂਸ ਨੇ ਯੂਕਰੇਨ ਦੇ ਸ਼ਹਿਰ ਕ੍ਰਾਈਵੀ ਰਿਹ ਵਿੱਚ ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੀ ਕੰਪਨੀ, ਆਰਸੇਲਰ ਮਿੱਤਲ ਦੀ ਮਲਕੀਅਤ ਵਾਲੇ ਸਟੀਲ ਪਲਾਂਟ ‘ਤੇ ਮਿਜ਼ਾਈਲ ਹਮਲਾ ਕੀਤਾ। ਹਮਲੇ ਵਿੱਚ ਦੋ ਲੋਕ ਮਾਰੇ ਗਏ, ਅਤੇ 13 ਕਰਮਚਾਰੀ ਅਤੇ ਠੇਕੇਦਾਰ ਜ਼ਖਮੀ ਹੋ ਗਏ।ਇਹ ਯੂਕਰੇਨ ਦਾ ਸਭ ਤੋਂ ਵੱਡਾ ਸਟੀਲ ਪਲਾਂਟ ਹੈ। ਹਮਲੇ ਤੋਂ ਬਾਅਦ ਉਤਪਾਦਨ ਕਾਰਜਾਂ ਨੂੰ ਅੰਸ਼ਕ ਤੌਰ ‘ਤੇ ਰੋਕਣਾ ਪਿਆ। ਪਲਾਂਟ ਦੇ ਊਰਜਾ ਬੁਨਿਆਦੀ ਢਾਂਚੇ ਅਤੇ ਬਲਾਸਟ ਫਰਨੇਸਾਂ ਸਮੇਤ ਮਹੱਤਵਪੂਰਨ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਹੈ। ਹਮਲੇ ਤੋਂ ਬਾਅਦ ਫਾਇਰਫਾਈਟਰ, ਬਚਾਅ ਟੀਮਾਂ ਅਤੇ ਮੈਡੀਕਲ ਯੂਨਿਟ ਮੌਕੇ ‘ਤੇ ਪਹੁੰਚ ਹਨ। ਰਾਹਤ ਅਤੇ ਬਚਾਅ ਕਾਰਜ ਇਸ ਸਮੇਂ ਜਾਰੀ ਹਨ।
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…












