ਨਵੀ ਦਿੱਲੀ, 17 ਅਗਸਤ 2026: ਬਿਹਾਰ ਦੇ ਲਖੀਸਰਾਏ ਵਿੱਚ ਸੋਮਵਾਰ ਨੂੰ ਭਗਦੜ ਮਚ ਗਈ। ਇਸ ਹਾਦਸੇ ਵਿੱਚ 7 ਔਰਤਾਂ ਦੀ ਮੌਤ ਹੋ ਗਈ। 23 ਤੋਂ ਵੱਧ ਲੋਕ ਜ਼ਖਮੀ ਹਨ, ਜਿਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਘਟਨਾ ਅਸ਼ੋਕਧਾਮ ਸਟੇਸ਼ਨ ਤੋਂ ਮੰਦਿਰ ਜਾਣ ਵਾਲੇ ਰਸਤੇ ‘ਤੇ ਵਾਪਰੀ।ਬਿਹਾਰ ਦੇ ਲਖੀਸਰਾਏ ਵਿੱਚ ਹੋਏ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐੱਮਓ ਦੇ ਐਕਸ ਹੈਂਡਲ ‘ਤੇ ਇੱਕ ਪੋਸਟ ਰਾਹੀਂ ਆਪਣੀਆਂ ਸੰਵੇਦਨਾਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਲੋਕਾਂ ਦੀ ਜਾਨ ਜਾਣ ਦੀ ਸੂਚਨਾ ਨਾਲ ਉਨ੍ਹਾਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ।ਉਨ੍ਹਾਂ ਨੇ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦ ਤੋਂ ਜਲਦ ਠੀਕ ਹੋਣ ਦੀ ਅਰਦਾਸ ਕੀਤੀ।ਪੀਐਮ ਨਰੇਂਦਰ ਮੋਦੀ ਨੇ ਬਿਹਾਰ ਦੇ ਲਖੀਸਰਾਏ ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਜ਼ਖ਼ਮੀਆਂ ਲਈ 50,000 ਰੁਪਏ ਦੇ ਨਾਲ-ਨਾਲ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਲਖੀਸਰਾਏ ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…












