• Home
  • Uncategorized
  • Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

ਮੋਹਾਲੀ, 22 ਅਗਸਤ – ਮੋਹਾਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਤਿੰਨ ਨੌਜਵਾਨਾਂ ਵੱਲੋਂ ਕਥਿਤ ਤੌਰ ‘ਤੇ ਇੱਕ ਨਾਬਾਲਿਗਾ ਦੇ ਘਰ ਵਿੱਚ ਦਾਖਲ ਹੋ ਕੇ ਉਸ ‘ਤੇ ਸੈਨੀਟਾਈਜ਼ਰ ਛਿੜਕਣ ਤੋਂ ਬਾਅਦ ਅੱਗ ਲਗਾ ਦਿੱਤੀ ਗਈ। ਘਟਨਾ ਵਿੱਚ ਕੁੜੀ ਕਰੀਬ 80 ਫੀਸਦੀ ਝੁਲਸ ਗਈ, ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਹਾਲਤ ਗੰਭੀਰ ਹੋਣ ਕਾਰਨ ਲੜਕੀ ਨੂੰ PGI ਰੈਫਰ ਕਰ ਦਿੱਤਾ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਮੁਲਜ਼ਮ ਨੌਜਵਾਨ ਕਥਿਤ ਤੌਰ ‘ਤੇ ਨਾਬਾਲਿਗਾ ਨੂੰ ਉਸ ਨਾਲ ਗੱਲ ਕਰਨ ਲਈ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਸੀ। ਦੋਸ਼ ਹੈ ਕਿ ਨੌਜਵਾਨ ਆਪਣੇ ਦੋ ਸਾਥੀਆਂ ਸਮੇਤ ਕੁੜੀ ਦੇ ਘਰ ਪਹੁੰਚਿਆ ਅਤੇ ਉਸ ‘ਤੇ ਸੈਨੀਟਾਈਜ਼ਰ ਛਿੜਕ ਕੇ ਅੱਗ ਲਗਾ ਦਿੱਤੀ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ, ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇਸ ਸਮੇਂ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਸਨਸਨੀਖੇਜ਼ ਘਟਨਾ ਨੇ ਇੱਕ ਵਾਰ ਫਿਰ ਔਰਤਾਂ ਅਤੇ ਨਾਬਾਲਿਗ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top